ਨਵੀਂ ਦਿੱਲੀ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਟਨਾ ਸਾਹਿਬ ਦੇ ਮੁੱਖ ਜਥੇਦਾਰ ਅਵਤਾਰ ਸਿੰਘ ਹਿਤ ਦਾ ਅੱਜ ਸਵੇਰੇ ਦਿੱਲੀ ਵਿਖੇ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਘਰ ਫੋਨ 'ਤੇ ਗੱਲ ਕਰ ਰਹੇ ਸੀ ਕਿ ਉਸੇ ਸਮੇਂ ਉਨ੍ਹਾਂ ਨੂੰ ਅਟੈਕ ਆਇਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਅਵਤਾਰ ਸਿੰਘ ਹਿੱਤ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ ਅਤੇ ਉਨ੍ਹਾਂ ਦੀ ਰਿਹਾਇਸ਼ ਦਿੱਲੀ ਵਿੱਚ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਹਿਤ ਦਾ ਹੋਇਆ ਦੇਹਾਂਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਟਨਾ ਸਾਹਿਬ ਦੇ ਮੁੱਖ ਜਥੇਦਾਰ ਅਵਤਾਰ ਸਿੰਘ ਹਿਤ ਦਾ ਅੱਜ ਸਵੇਰੇ ਦਿੱਲੀ ਵਿਖੇ ਦੇਹਾਂਤ ਹੋ ਗਿਆ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਟਵੀਟ ਕਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਹਿਤ ਸਦੀਵੀਂ ਵਿਛੋੜਾ ਦੇ ਗਏ ਹਨ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਹ ਵੀ ਪੜੋ:ਜਲਾਲਾਬਾਦ ਵਿੱਚ ਹੋਏ ਮੋਟਰਸਾਈਕਲ ਧਮਾਕੇ ਦਾ ਮੁਲਜ਼ਮ ਗ੍ਰਿਫ਼ਤਾਰ, 2 ਲੱਖ ਦਾ ਸੀ ਇਨਾਮ