ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਸਦ ਕੈੰਪਲੈਕਸ ਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਤਖਤੀਆਂ ਦਿਖਾਈਆਂ।
ਇਹ ਸਰਕਾਰ ਕਿਸਾਨ ਵਿਰੋਧੀ ਹੈ: ਹਰਸਿਮਰਤ ਕੌਰ ਬਾਦਲ ਇਸ ਦੌਰਾਨ ਲੋਕਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਸਰਕਾਰ ਕਿਸਾਨ ਵਿਰੋਧੀ ਹੈ। ਕਿਸਾਨ ਪਿਛਲੇ 8 ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਦਾ ਕਹਿਣਾ ਹੈ ਕਿ ਕਿਸਾਨ ਉਨ੍ਹਾਂ ਨਾਲ ਗੱਲ ਕਰਨ ਪਰ ਕਾਨੂੰਨ ਵਾਪਸ ਨਹੀਂ ਹੋਣਗੇ। ਜਦੋਂ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਹੀ ਨਹੀਂ ਲੈਣਾ ਤਾਂ ਕਿਸਾਨ ਉਨ੍ਹਾਂ ਨਾਲ ਕੀ ਗੱਲ ਕਰਨਗੇ।
ਇਹ ਸਰਕਾਰ ਕਿਸਾਨ ਵਿਰੋਧੀ ਹੈ: ਹਰਸਿਮਰਤ ਕੌਰ ਬਾਦਲ ਇਹ ਵੀ ਪੜੋ: ਖੁੱਲ੍ਹੇ ਮਨ ਨਾਲ ਕਿਸਾਨਾਂ ਨਾਲ ਗੱਲ ਕਰਨ ਲਈ ਸਰਕਾਰ ਤਿਆਰ- ਨਰਿੰਦਰ ਸਿੰਘ ਤੋਮਰ
ਕਾਬਿਲੇਗੌਰ ਹੈ ਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਪਾਰਲੀਮੈਂਟ ਸੈਸ਼ਨ 'ਚ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਗੱਲ ਕੀਤੀ ਗਈ ਸੀ। ਜਿਸ ਦੇ ਚੱਲਦਿਆਂ ਦਿੱਲੀ ਪੁਲਿਸ ਨਾਲ ਹੋਈਆਂ ਕਈ ਮੀਟਿੰਗਾਂ ਤੋਂ ਬਾਅਦ ਕਿਸਾਨਾਂ ਨੂੰ ਜੰਤਰ ਮੰਤਰ 'ਤੇ ਧਰਨਾ ਪ੍ਰਦਰਸ਼ਨ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਦੱਸ ਦਈਏ ਕਿ ਰੋਜ਼ਾਨਾ 200 ਕਿਸਾਨ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਜੰਤਰ ਮੰਤਰ 'ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਸ਼ਾਂਤਮਈ ਪ੍ਰਦਰਸ਼ਨ ਕਰਨਗੇ।