ਪੰਜਾਬ

punjab

ETV Bharat / bharat

Karnataka News: ਦੁਕਾਨ 'ਤੇ ਕੰਮ ਕਰਦੇ ਵਿਅਕਤੀ ਨੂੰ ਸਾੜ ਕੇ ਮਾਰਿਆ, ਮਾਲਕ ਗ੍ਰਿਫਤਾਰ - Karnataka crime news

ਕਰਨਾਟਕ ਵਿੱਚ ਇੱਕ ਦੁਕਾਨ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਉਸ ਨੇ ਆਪਣੇ ਨਾਲ ਕੰਮ ਕਰਨ ਵਾਲੇ ਵਿਅਕਤੀ ਦਾ ਕਤਲ ਕੀਤਾ, ਫਿਰ ਇਸ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ। ਪੂਰੀ ਖਬਰ ਪੜ੍ਹੋ...

Karnataka News
Karnataka News

By

Published : Jul 9, 2023, 7:12 PM IST

ਮੰਗਲੁਰੂ:ਕਰਨਾਟਕ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਰਿਆਨੇ ਦੀ ਦੁਕਾਨ ਦੇ ਮਾਲਕ ਨੇ ਇੱਥੇ ਕੰਮ ਕਰਦੇ ਵਿਅਕਤੀ ਨੂੰ ਅੱਗ ਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਫਿਰ ਹਾਦਸੇ ਬਾਰੇ ਦੱਸਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਮੂਲੀਥਲੂ ਇਲਾਕੇ ਦੀ ਹੈ।

ਸਿਟੀ ਪੁਲਿਸ ਕਮਿਸ਼ਨਰ ਕੁਲਦੀਪ ਕੁਮਾਰ ਆਰ ਜੈਨ ਨੇ ਕਿਹਾ ਕਿ ਮੰਗਲੁਰੂ ਦੱਖਣੀ ਪੁਲਿਸ ਨੇ ਆਸਪਾਸ ਦੇ ਸਥਾਨਕ ਨਿਵਾਸੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਸਬੂਤ ਦੇ ਆਧਾਰ 'ਤੇ ਸ਼ਨੀਵਾਰ ਨੂੰ ਮੁਲਜ਼ਮ ਤੌਸੀਫ ਹੁਸੈਨ ਨੂੰ ਗ੍ਰਿਫਤਾਰ ਕੀਤਾ ਹੈ।

ਮੁਲਜ਼ਮ ਦੀ ਉਮਰ 32 ਸਾਲ ਹੈ। ਉਸ ਨੇ ਕਥਿਤ ਤੌਰ 'ਤੇ ਮਜ਼ਦੂਰ ਗਜਾਨਨ ਨੂੰ ਅੱਗ ਲਗਾ ਦਿੱਤੀ ਅਤੇ ਫਿਰ ਬਿਜਲੀ ਦਾ ਝਟਕਾ ਦੇ ਕੇ ਲੰਘਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੱਸਿਆ ਕਿ ਕਥਿਤ ਤੌਰ 'ਤੇ ਮਾਮੂਲੀ ਝਗੜੇ ਨੂੰ ਲੈ ਕੇ ਮੁਲਜ਼ਮ ਨੇ ਗਜਾਨਨ ਨੂੰ ਅੱਗ ਲਗਾ ਦਿੱਤੀ। ਗੁਨਾਹ ਛੁਪਾਉਣ ਲਈ ਉਸ ਨੇ ਇਲਾਕੇ ਦੇ ਲੋਕਾਂ ਨੂੰ ਝੂਠਾ ਇਤਲਾਹ ਦਿੱਤੀ ਕਿ ਗਜਾਨਨ ਨੂੰ ਕਰੰਟ ਲੱਗ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਕਤਲ ਦੀ ਪੁਸ਼ਟੀ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(PTI)

ABOUT THE AUTHOR

...view details