ਚੰਡੀਗੜ੍ਹ :ਗਾਇਕ-ਰਾਜਨੇਤਾ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇ ਵਾਲਾ ਦੇ ਨਾਂ ਨਾਲ ਮਸ਼ਹੂਰ ਹੈ। ਉਸ ਦੀ ਮੌਤ ਤੋਂ ਬਾਅਦ ਵੀਰਵਾਰ ਨੂੰ ਉਸਦਾ ਗਾਇਆ ਹੋਇਆ ਪਹਿਲਾ ਗੀਤ ਰਿਲੀਜ਼ ਕੀਤਾ ਗਿਆ। ਇਸ ਗੀਤ ਰਿਲੀਜ਼ ਹੋਣ ਤੋਂ ਪਹਿਲਾਂ ਲੀਕ ਹੋਣ ਕਾਰਨ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਾ ਬਣ ਗਿਆ ਸੀ। ਗੀਤ ਸੁਣਨ ਤੋਂ ਬਾਅਦ ਇਸਦੀ ਵਜ੍ਹਾ ਸਾਹਮਣੇ ਆਈ ਹੈ। ਅਸਲ ਵਿੱਚ ਇਹ ਪਹਿਲਾ ਗੀਤਾ ਹੈ, ਜਿਸ ਵਿੱਚ ਸਿੱਧੂ ਮੁੂਸੇਵਾਲਾ ਨੇ ਪੰਜਾਬ ਲਈ ਖੁਦਮੁਖ਼ਤਿਆਰੀ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਗੀਤ ਵਿੱਚ ਪੰਜਾਬ ਲਈ ਚੰਡੀਗੜ੍ਹ ਹੀ ਨਹੀਂ, ਪੰਜਾਬ ਤੋਂ ਵੱਖ ਹੋਏ ਹਿਮਾਚਲ ਤੇ ਹਰਿਆਣਾ ਦੀ ਵੀ ਮੁੜ ਤੋਂ ਮੰਗ ਕੀਤੀ ਗਈ।
ਇਹ ਗੀਤ ਸਿੱਧੂ ਮੂਸੇ ਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆਂ ਅਕਾਉਂਟ ਉੱਤੇ ਵੀ ਸ਼ੇਅਰ ਕਰ ਦਿੱਤਾ ਗਿਆ ਹੈ।
ਗੀਤ ਦਾ ਕੀ ਹੈ ਮੁੱਦਾ:ਦੱਸਿਆ ਜਾ ਰਿਹਾ ਹੈ ਕਿ ਗੀਤ ਦੇ ਕਈ ਬੋਲ ਪਹਿਲਾਂ ਦੀ ਲੀਕ ਹੋ ਗਏ ਸਨ, ਤੁਹਾਨੂੰ ਦੱਸ ਦਈਏ ਕਿ ਗਾਇਕ ਦੇ ਗੀਤ ਐੱਸਵਾਈਐੱਲ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਜੁੜਿਆ ਹੋਇਆ ਮੁੱਦਾ ਹੈ। ਦੱਸਿਆ ਜਾ ਰਿਹਾ ਹੈ ਕਿ ਗੀਤ ਵਿੱਚ ਗਾਇਕ ਮੂਸੇਵਾਲਾ ਨੇ 1990 ਦਹਾਕੇ ਦੀ ਚਰਚਿਤ ਸਖ਼ਸ਼ੀਅਤ ਬਲਵਿੰਦਰ ਜਟਾਣਾ ਦਾ ਜਿਕਰ ਕੀਤਾ ਹੈ। ਗੀਤ ਵਿੱਚ ਪੰਜਾਬ ਦੇ ਹੱਕਾਂ ਦੀ ਗੱਲ਼ ਕੀਤੀ ਗਈ ਹੈ, ਕਿਹਾ ਜਾ ਰਿਹਾ ਹੈ ਕਿ ਗੀਤ ਵਿੱਚ ਬੰਦੀ ਸਿੰਘਾਂ ਦੀ ਗੱਲ ਵੀ ਕੀਤੀ ਗਈ ਹੈ ਅਤੇ ਸਿਆਸਤ ਉਤੇ ਕਰਾਰੀ ਸੱਟ ਮਾਰੀ ਗਈ ਹੈ। ਉਥੇ ਹੀ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਗੀਤ ਵਿੱਚ ਜਰਨਲ ਅਡਵਾਇਰ ਦੀ ਗੱਲ ਵੀ ਕੀਤੀ ਗਈ ਹੈ।
ਐਸਵਾਈਐਲ ਨਹਿਰ:ਪੰਜਾਬ ਅਤੇ ਹਰਿਆਣਾ ਵਿੱਚ ਐਸਵਾਈਐਲ ਨਹਿਰ ਦੀ ਕੁੱਲ ਲੰਬਾਈ 212 ਕਿਲੋਮੀਟਰ ਹੈ। ਇਸ ਵਿੱਚੋਂ 91 ਕਿਲੋਮੀਟਰ ਨਹਿਰ ਹਰਿਆਣਾ ਵਿੱਚ ਅਤੇ 121 ਕਿਲੋਮੀਟਰ ਪੰਜਾਬ ਵਿੱਚ ਹੈ। ਪੰਜਾਬ ਵਿੱਚ ਇਹ ਨਹਿਰ ਨੰਗਲ ਡੈਮ (ਜ਼ਿਲ੍ਹਾ ਰੋਪੜ) ਤੋਂ ਸ਼ੁਰੂ ਹੁੰਦੀ ਹੈ ਅਤੇ ਇੱਥੇ ਇਸ ਦਾ ਨਾਂ ਆਨੰਦਪੁਰ ਹਾਈਡਲ ਚੈਨਲ ਹੈ। ਇਸ ਨਾਲੇ ਦਾ ਪਾਣੀ ਕੀਰਤਪੁਰ ਸਾਹਿਬ ਤੱਕ ਜਾਂਦਾ ਹੈ ਅਤੇ ਉਥੋਂ ਸਤਲੁਜ ਵੱਲ ਜਾਂਦਾ ਹੈ। ਬਾਅਦ ਵਿੱਚ ਕੀਰਤਪੁਰ ਸਾਹਿਬ ਤੋਂ ਇਹ ਨਹਿਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਮੋਹਾਲੀ ਤੋਂ ਹੁੰਦੀ ਹੋਈ ਪਟਿਆਲਾ ਦੇ ਪਿੰਡ ਕਪੂਰੀ ਤੱਕ ਜਾਂਦੀ ਹੈ ਅਤੇ ਉਥੋਂ ਹਰਿਆਣਾ ਦੀ ਹੱਦ ਵਿੱਚ ਦਾਖਲ ਹੁੰਦੀ ਹੈ।
ਜ਼ਿਕਰਯੋਗ ਹੈ ਕਿ 1966 ਵਿੱਚ ਹਰਿਆਣਾ ਦੀ ਵੰਡ ਤੋਂ ਬਾਅਦ ਭਾਰਤ ਸਰਕਾਰ ਨੇ ਪੁਨਰਗਠਨ ਐਕਟ 1966 ਦੀ ਧਾਰਾ 78 ਦੀ ਵਰਤੋਂ ਕੀਤੀ। ਪੰਜਾਬ ਦੇ ਪਾਣੀਆਂ ਵਿੱਚੋਂ (ਪੈਪਸੂ ਸਮੇਤ) 50 ਫੀਸਦੀ (3.5 ਐਮ.ਏ.ਐਫ.) ਹਰਿਆਣਾ ਨੂੰ ਦਿੱਤਾ ਗਿਆ ਜੋ ਪੰਜਾਬ ਨੂੰ 1955 ਵਿੱਚ ਮਿਲਿਆ ਸੀ।
SYL ਦੀ ਸ਼ੁਰੂਆਤ 1976 ਵਿੱਚ ਹੋਈ ਸੀ। ਇਹ ਉਸਾਰੀ 1981 ਵਿੱਚ ਹੋਏ ਸਮਝੌਤੇ ਤੋਂ ਬਾਅਦ ਹੋਈ ਸੀ। ਪੰਜਾਬ ਨੇ 18 ਨਵੰਬਰ 76 ਨੂੰ ਹਰਿਆਣਾ ਤੋਂ 1 ਕਰੋੜ ਲਿਆ। 1977 ਵਿੱਚ ਪੰਜਾਬ ਨੇ ਉਸਾਰੀ ਨੂੰ ਪ੍ਰਵਾਨਗੀ ਦਿੱਤੀ। ਪਰ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੋਇਆ। ਗਾਇਕ ਨੇ ਇਸ ਮੁੱਦੇ ਉਤੇ ਗੱਲ਼ ਕਰਨ ਦੀ ਕੋਸ਼ਿਸ ਕੀਤੀ ਸੀ। ਸੂਤਰਾਂ ਅਨੁਸਾਰ ਅੱਜ ਸ਼ਾਮ 8 ਵਜੇ ਗੀਤ ਨੂੰ ਸ਼ੋਸਲ ਮੀਡੀਆ ਉਤੇ ਰਿਲੀਜ਼ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:AGTF ਦੀ ਪ੍ਰੈਸ ਕਾਨਫਰੰਸ: ਮੂਸੇਵਾਲਾ ਕਤਲਕਾਂਡ 'ਚ ਰਿਮਾਂਡ ਰੂਮ ਦੇ ਵੱਡੇ ਖੁਲਾਸੇ