ਨਵੀਂ ਦਿੱਲੀ:ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਿੱਖ ਮੁਲਾਜ਼ਮਾਂ ਦੇ ਘਰੇਲੂ ਹਵਾਈ ਅੱਡਿਆਂ 'ਤੇ ਕਿਰਪਾਨ ਪਹਿਨਣ 'ਤੇ ਪਾਬੰਦੀ ਲਗਾਉਣ ਵਾਲੇ ਹੁਕਮਾਂ 'ਚ ਸੋਧ ਕੀਤੀ ਹੈ। ਕੇਂਦਰ ਸਰਕਾਰ ਵਲੋਂ ਪਾਬੰਦੀ ਵਾਲੇ ਹੁਕਮਾਂ ਵਿੱਚ ਸੋਧ ਕੀਤੀ ਗਈ ਹੈ।
ਉਨ੍ਹਾਂ ਨੇ ਆਪਣੇ ਸੋਧੇ ਹੋਏ ਹੁਕਮ ਵਿੱਚ ਕਿਹਾ ਹੈ ਕਿ ਕਰਮਚਾਰੀ ਭਾਰਤੀ ਘਰੇਲੂ ਹਵਾਈ ਅੱਡਿਆਂ 'ਤੇ ਕਿਰਪਾਨ ਲੈ ਕੇ ਜਾ ਸਕਦੇ ਹਨ ਬਸ਼ਰਤੇ ਕਿਰਪਾਣ ਦੀ ਲੰਬਾਈ 15.24 ਸੈਂਟੀਮੀਟਰ ਤੋਂ ਵੱਧ ਨਾ ਹੋਵੇ ਅਤੇ ਕਿਰਪਾਨ ਦੀ ਕੁੱਲ ਲੰਬਾਈ 22.86 ਸੈਂਟੀਮੀਟਰ ਤੋਂ ਵੱਧ ਨਾ ਹੋਵੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ ਹੈ। ਸਿਰਸਾ ਨੇ ਟਵੀਟ ਕਰਦਿਆ ਲਿਖਿਆ ਕਿ, "ਸਿੱਖ ਕਰਮੀਆਂ ਨੂੰ ਡਿਊਟੀ ਦੌਰਾਨ ਹਵਾਈ ਅੱਡਿਆਂ ਉੱਤੇ ਕਿਰਪਾਨ ਲਿਜਾਉਣ ਦੀ ਪਾਬੰਦੀ ਵਿੱਚ ਤਬਦੀਲੀ ਕੀਤੀ ਗਈ ਹੈ। ਸੋਧ ਕਰਦੇ ਹੋਏ ਇਸ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਕਰਮੀ ਅਤੇ ਯਾਤਰੀ ਕਿਰਪਾਨ ਨੂੰ ਭਾਰਤੀ ਹਵਾਈ ਅੱਡਿਆਂ ਉੱਤੇ ਲੈ ਜਾ ਸਕਦੇ ਹਨ।"