ਪੰਜਾਬ

punjab

By

Published : Nov 29, 2020, 1:40 PM IST

ETV Bharat / bharat

ਐਕਟਿਵਾ 'ਤੇ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ 'ਚ ਪਹੁੰਚੇ ਬੱਬੂ ਮਾਨ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਚੱਲੋ ਅੰਦੋਲਨ ਤਹਿਤ ਦਿੱਲੀ ਪਹੁੰਚ ਗਏ ਹਨ। ਦਿੱਲੀ ਪ੍ਰਦਰਸ਼ਨ ਕਰਕੇ ਰਹੇ ਕਿਸਾਨਾਂ ਦੇ ਹੱਕ ਵਿੱਚ ਸ਼ਨੀਵਾਰ ਸ਼ਾਮ ਪੰਜਾਬੀ ਅਦਾਕਾਰ ਬੱਬੂ ਮਾਨ ਧਰਨੇ ਵਿੱਚ ਸ਼ਾਮਲ ਹੋਏ।

ਫ਼ੋਟੋ
ਫ਼ੋਟੋ

ਸੋਨੀਪਤ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਪਹੁੰਚ ਗਏ ਹਨ। ਦਿੱਲੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਸ਼ਨੀਵਾਰ ਸ਼ਾਮ ਪੰਜਾਬੀ ਅਦਾਕਾਰ ਬੱਬੂ ਮਾਨ ਧਰਨੇ ਵਿੱਚ ਸ਼ਾਮਲ ਹੋਏ।

ਕਿਸਾਨਾਂ 'ਚ ਜੋਸ਼ ਭਰਦਿਆਂ ਉਨ੍ਹਾਂ ਕਿਹਾ ਕਿ ਉਹ ਕਿਸਾਨ ਦੇ ਪੁੱਤ ਹਨ, ਇਸ ਲਈ ਉਹ ਕਿਸਾਨਾਂ ਦਾ ਦਰਦ ਸਮਝਦੇ ਹਨ, ਇਸੇ ਲਈ ਉਹ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹੱਕ ਕੋਈ ਨਹੀਂ ਖੋਹ ਸਕਦਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਇਨ੍ਹਾਂ ਨੂੰ ਸਰਕਾਰ ਨੂੰ ਮੰਨ ਲੈਣਾ ਚਾਹੀਦਾ ਹੈ। ਕਿਸਾਨ ਦੇਸ਼ ਦਾ ਅੰਨਦਾਤਾ ਹੈ ਜੇ ਉਹ ਸੜਕਾਂ ਉੱਤੇ ਹੈ ਇਹ ਬਹੁਤ ਹੀ ਗੰਭੀਰ ਗੱਲ ਹੈ। ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਤੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਖੇਤੀ ਪ੍ਰਧਾਨ ਦੇਸ਼ ਹੈ। ਉਨ੍ਹਾਂ ਕਿਸਾਨਾਂ ਨੂੰ ਸੰਘਰਸ਼ ਨੂੰ ਸ਼ਾਤੀਪੂਰਨ ਢੰਗ ਨਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਗੱਲ ਦਾ ਵੀ ਧਿਆਨ ਰੱਖਣਾ ਹੋਵੇਗਾ ਕਿ ਸੰਘਰਸ਼ ਵਿੱਚ ਕੋਈ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਨਾ ਕਰ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦਾ ਮਾਣ ਵਧਾਇਆ ਹੈ, ਇਸ ਦਾ ਵੀ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੌਸਲੇ ਵੇਖ ਕੇ ਸਰਕਾਰ ਸਹਿਮ ਗਈ ਹੈ ਤੇ ਤੁਹਾਡੀ ਮੰਗਾਂ ਵੀ ਜਲਦ ਹੀ ਪੂਰੀਆਂ ਹੋਣਗੀਆਂ। ਉਨ੍ਹਾਂ ਨੇ ਸਾਰੀਆਂ ਨੂੰ ਹੌਸਲਾ ਤੇ ਸੰਜਮ ਰੱਖਣ ਦੀ ਅਪੀਲ ਕੀਤੀ।

ABOUT THE AUTHOR

...view details