ਪੰਜਾਬ

punjab

ETV Bharat / bharat

ਹਰਿਆਣਾ ਦੇ ਸਿਰਸਾ 'ਚ ਵੱਡਾ ਹਾਦਸਾ, ਕਾਰ ਬੇਕਾਬੂ ਹੋਣ ਕਾਰਨ ਹੋਈ ਹਾਦਸੇ ਦਾ ਸ਼ਿਕਾਰ, 6 ਦੀ ਮੌਤ - BIG ACCIDENT RAJASTHAN

Sirsa Big Accident: ਹਰਿਆਣਾ ਦੇ ਸਿਰਸਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਦਾ ਰਹਿਣ ਵਾਲਾ ਇੱਕ ਪਰਿਵਾਰ ਕਾਰ ਵਿੱਚ ਹਰਿਆਣਾ ਦੇ ਹਿਸਾਰ ਜਾ ਰਿਹਾ ਸੀ ਕਿ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ 'ਚ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ।

SIRSA BIG ACCIDENT RAJASTHAN SRI GANGANAGAR FAMILY DIED CAR ACCIDENT SIX DEATH
ਹਰਿਆਣਾ ਦੇ ਸਿਰਸਾ 'ਚ ਵੱਡਾ ਹਾਦਸਾ, ਰਾਜਸਥਾਨ ਤੋਂ ਹਿਸਾਰ ਜਾ ਰਹੇ ਪਰਿਵਾਰ ਦੀ ਕਾਰ ਬੇਕਾਬੂ ਹੋ ਕਾਰਨ 6 ਦੀ ਮੌਤ

By ETV Bharat Punjabi Team

Published : Jan 8, 2024, 10:34 PM IST

ਸਿਰਸਾ:ਹਰਿਆਣਾ ਦੇ ਸਿਰਸਾ ਵਿੱਚ ਇੱਕ ਕਾਰ ਬੇਕਾਬੂ ਹੋ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਵੱਡੇ ਹਾਦਸੇ ਵਿੱਚ 6 ਲੋਕਾਂ ਦੀ ਜਾਨ ਚਲੀ ਗਈ ਹੈ। ਹਾਦਸੇ ਵਿੱਚ ਮਰਨ ਵਾਲੇ ਇੱਕ ਹੀ ਪਰਿਵਾਰ ਦੇ ਦੱਸੇ ਜਾਂਦੇ ਹਨ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਟੱਕਰ ਇੰਨ੍ਹੀ ਜਿਆਦਾ ਭਿਆਨਕ ਸੀ 6 ਲੋਕਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

ਰਾਜਸਥਾਨ ਤੋਂ ਹਿਸਾਰ ਆ ਰਿਹਾ ਸੀ ਪਰਿਵਾਰ: ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਪਿੰਡ ਗੋਲੂਵਾਲਾ ਦਾ ਰਹਿਣ ਵਾਲਾ ਇੱਕ ਪਰਿਵਾਰ ਕਾਰ ਵਿੱਚ ਹਿਸਾਰ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਇਹ ਪਰਿਵਾਰ ਹਿਸਾਰ ਵਿੱਚ ਇੱਕ ਜਾਣਕਾਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਸੀ ਪਰ ਸਿਰਸਾ ਦੇ ਪਿੰਡ ਸ਼ੇਰਗੜ੍ਹ ਨੇੜੇ ਅਚਾਨਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਤੇ ਵੱਡਾ ਹਾਦਸਾ ਵਾਪਰ ਗਿਆ।

ਹਾਦਸੇ ਵਿੱਚ 6 ਲੋਕਾਂ ਦੀ ਮੌਤ:ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਗੁੱਡੀ ਦੇਵੀ, ਦਰਸ਼ਨਾ ਦੇਵੀ, ਚੰਦਰਕਲਾ, ਕ੍ਰਿਸ਼ਨ ਕੁਮਾਰ, ਬਨਵਾਰੀ ਲਾਲ ਅਤੇ ਸੁਭਾਸ਼ ਚੰਦਰ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਹੁਣ ਪੂਰੇ ਹਾਦਸੇ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖ਼ਰਕਾਰ ਕਾਰ ਬੇਕਾਬੂ ਕਿਵੇਂ ਹੋ ਗਈ।

ABOUT THE AUTHOR

...view details