ਚੰਡੀਗੜ੍ਹ:ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ (Agricultural law) ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਦਿੱਲੀ ਧਰਨੇ ਲਈ ਮਹਾਪੰਚਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹ ਮਾਰੂ ਕਾਨੂੰਨਾਂ (Agricultural law) ਬਾਰੇ ਜਾਣੂ ਕਰਵਾਇਆ ਜਾ ਸਕੇ।
ਇਹ ਵੀ ਪੜੋ: ਵਰ੍ਹਦੇ ਮੀਂਹ ’ਚ ਟਿਕੈਤ ਨੇ ਟੈਂਟਾਂ ਦਾ ਲਿਆ ਜਾਇਜ਼ਾ, ਕਹੀ ਵੱਡੀ ਗੱਲ...
ਭਲਕੇ ਸਿਰਸਾ ’ਚ ਰੈਲੀ
ਉਥੇ ਹੀ ਕਿਸਾਨਾਂ ਵੱਲੋਂ ਸਿਰਸਾ ’ਚ ਰੈਲੀ (Rally in Sirsa) ਕੀਤੀ ਜਾ ਰਹੀ ਹੈ, ਇਸ ਮੌਕੇ ਕਿਸਾਨਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਵੱਧ ਤੋਂ ਵੱਧ ਇਸ ਰੈਲੀ ਵਿੱਚ ਸ਼ਾਮਲ ਹੋਣ ਤਾਂ ਜੋ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਰੋਸ ਦਿਖਾਇਆ ਜਾ ਸਕੇ।
ਕਈ ਕਿਸਾਨ ਆਗੂ ਹੋਣਗੇ ਸ਼ਾਮਲ
ਇਸ ਰੈਲੀ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ (Gurnam Singh Charuni) ਸਮੇਤ ਕਈ ਕਿਸਾਨ ਆਗੂ ਸ਼ਾਮਲ ਹੋਣਗੇ, ਉਥੇ ਹੀ ਇਹ ਕਿਹਾ ਜਾ ਰਿਹਾ ਹੈ ਕਿ ਇਸ ਰੈਲੀ ਵਿੱਚ ਕਿਸਾਨਾਂ ਦਾ ਵੱਡਾ ਇਕੱਠ ਹੋਵੇਗਾ।
ਪੰਜਾਬੀ ਗਾਇਕ ਕਰ ਰਹੇ ਹਨ ਅਪੀਲ
ਉਥੇ ਹੀ ਪੰਜਾਬ ਗਾਇਕਾਂ ਨੂੰ ਵੱਲੋਂ ਇਸ ਧਰਨੇ ਵਿੱਚ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ, ਪੰਜਾਬੀ ਗਾਇਕ ਜੱਸ ਬਾਜਵਾ (Jass Bajwa) ਜੋ ਇਸ ਧਰਨੇ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ ਉਹਨਾਂ ਨੇ ਵੀਡੀਓ ਜਾਰੀ ਕਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਰੈਲੀ ਵਿੱਚ ਵੱਧ ਤੋਂ ਵੱਧ ਲੋਕ ਸ਼ਾਮਲ ਹੋਣ ਤਾਂ ਜੋ ਕੇਂਦਰ ਨੂੰ ਏਕਤਾਂ ਦਿਖਾਈ ਜਾ ਸਕੇ।
ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ
ਦੱਸ ਦਈਏ ਕਿ ਖੇਤੀ ਕਾਨੂੰਨ (Agricultural law) ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ, ਕਿਸਾਨ ਸਿਰਫ਼ ਇੱਕ ਹੀ ਮੰਗ ਕਰ ਰਹੇ ਹਨ ਕਿ ਖੇਤੀ ਕਾਨੂੰਨ (Agricultural law) ਰੱਦ ਕੀਤੇ ਜਾਣ, ਜਦੋਂ ਤਕ ਖੇਤੀ ਕਾਨੂੰਨ ਰੱਦ (Agricultural law) ਨਹੀਂ ਹੁੰਦੇ ਉਦੋਂ ਤਕ ਇਹ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜੋ: ਮੀਂਹ ਨੇ ਖੋਲ੍ਹੀ ਜਲ੍ਹਿਆਂਵਾਲੇ ਬਾਗ ਦੇ ਨਵੀਨੀਕਰਨ ਦੀ ਪੋਲ, ਲੋਕਾਂ ਨੇ ਦਿੱਤੀ ਇਹ ਚਿਤਾਵਨੀ