ਸਿਰਸਾ: ਬੀਤੇ ਦਿਨ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਹਰਿਆਣਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਸਿਰਸਾ ਜ਼ਿਲ੍ਹੇ ਦੇ ਪਿੰਡ ਭਾਵਦੀਨ ਦਾ ਜਵਾਨ ਨਿਸ਼ਾਨ ਸਿੰਘ ਦੱਖਣੀ ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਲੜਦਿਆਂ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਦੇਰ ਸ਼ਾਮ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਪਿੰਡ ਭਾਵਦੀਨ ਪਹੁੰਚ ਜਾਵੇਗੀ। 26 ਸਾਲਾ ਸ਼ਹੀਦ ਨਿਸ਼ਾਨ ਸਿੰਘ ਦਾ ਵਿਆਹ ਦੋ ਮਹੀਨੇ ਪਹਿਲਾਂ ਹੀ ਹੋਇਆ ਸੀ। ਸ਼ਨੀਵਾਰ ਸ਼ਾਮ ਨੂੰ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਪੁੱਤਰ ਦੀ ਸ਼ਹੀਦੀ ਦਾ ਪਤਾ ਲੱਗਾ ਤਾਂ ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਸ਼ਹੀਦ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕਰੀਬ ਪੰਜ ਸਾਲ ਪਹਿਲਾਂ ਭਾਵਦੀਨ ਦਾ ਰਹਿਣ ਵਾਲਾ ਨਿਸ਼ਾਨ ਸਿੰਘ ਫੌਜ ਵਿੱਚ ਭਰਤੀ ਹੋਇਆ ਸੀ। ਨਿਸ਼ਾਨ ਸਿੰਘ 19 ਰਾਸ਼ਟਰੀ ਰਾਈਫਲਜ਼ ਦਾ ਜਵਾਨ ਸੀ ਅਤੇ ਦੱਖਣੀ ਕਸ਼ਮੀਰ ਦੇ ਅਨੰਤਨਾਗ 'ਚ ਤਾਇਨਾਤ ਸੀ। ਸ਼ਨੀਵਾਰ ਦੇਰ ਸ਼ਾਮ ਅਨੰਤਨਾਗ ਜ਼ਿਲੇ ਦੇ ਕੋਕਰਨਾਗ ਖੇਤਰ ਦੇ ਵਤਨਾਰ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਸੁਰੱਖਿਆ ਬਲਾਂ ਨੇ ਪਿੰਡ ਦੀ ਘੇਰਾਬੰਦੀ ਕਰ ਲਈ ਸੀ। ਇਸ ਤੋਂ ਬਾਅਦ ਅੱਤਵਾਦੀਆਂ ਨੇ ਜਵਾਨਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।