ਦਿੱਲੀ: ਦਿੱਲੀ ਦੇ ਡਿਪਟੀ ਸੀਐਮ ਸਿਸੋਦੀਆ ਦੇ ਬੈਂਕ ਨੂੰ ਲੈ ਕੇ ਜਾਂਚ ਮਾਮਲੇ 'ਚ ਹੁਣ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਦਿੱਲੀ ਵਿਧਾਨ ਸਭਾ 'ਚ ਸਿਸੋਦੀਆ ਨੇ ਸੀਬੀਆਈ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੀਬੀਆਈ ਇਹ ਸਭ ਭਾਰਤ ਸਰਕਾਰ ਦੇ ਦਬਾਅ ਹੇਠ ਕਰ ਰਹੀ ਹੈ।
ਦੱਸ ਦਈਏ ਕਿ ਕੇਂਦਰੀ ਜਾਂਚ ਏਜੰਸੀ ਵਲੋਂ ਮੰਗਲਵਾਰ ਯਾਨੀ ਅੱਜ (Delhi Excise Policy) ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਬੈਂਕ ਲਾਕਰ ਦੀ ਜਾਂਚ ਕੀਤੀ ਹੈ। ਸੀਬੀਆਈ ਟੀਮ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 4 ਦੇ ਪੰਜਾਬ ਨੈਸ਼ਨਲ ਬੈਂਕ ਵਿੱਚ ਤਲਾਸ਼ੀ ਕੀਤੀ ਹੈ। ਇਸ ਮੌਕੇ ਮਨੀਸ਼ ਸਿਸੋਦੀਆ ਨਾਲ ਉਨ੍ਹਾਂ ਦੀ (CBI Investigation of bank lockers of sisodia) ਪਤਨੀ ਵੀ ਮੌਜੂਦ ਹੈ।
ਦਿੱਲੀ ਦੀ ਚਰਚਿਤ ਸ਼ਰਾਬ ਨੀਤੀ ਵਿੱਚ ਘੁਟਾਲੇ ਮਾਮਲੇ ਨੂੰ ਲੈ ਕੇ ਸੀਬੀਆਈ ਐਕਸ਼ਨ ਵਿੱਚ ਹੈ। ਸੀਬੀਆਈ ਨੇ ਇਸ ਤੋਂ ਪਹਿਲਾਂ ਅਗਸਤ ਵਿੱਚ ਹੀ ਦਿੱਲੀ ਦੇ ਡਿਪਟੀ ਸਸੀਐਮ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਉੱਤੇ ਛਾਪੇਮਾਰੀ ਕੀਤੀ ਸੀ। ਇੰਨਾਂ ਹੀ ਨਹੀਂ ਸੀਬੀਆਈ ਨੇ ਇਸ ਮਾਮਲੇ ਵਿੱਚ ਸਾਬਕਾ ਐਕਸਾਈਜ਼ ਕਮੀਸ਼ਨਰ ਅਰਾਵਾ ਗੋਪੀ ਕ੍ਰਸ਼ਣਨਾ ਦੀ ਰਿਹਾਇਸ਼ ਸਣੇ 7 ਰਾਜਾਂ ਅਤੇ 21 ਠਿਕਾਨਿਆਂ ਉੱਤੇ ਛਾਪੇਮਾਰੀ ਕੀਤੀ।
ਨਵੀਂ ਆਬਕਾਰੀ ਨੀਤੀ 'ਤੇ ਸਵਾਲ: ਦਿੱਲੀ ਦੀ ਨਵੀਂ ਆਬਕਾਰੀ ਨੀਤੀ 2021-2022 ਦੇ ਤਹਿਤ, ਪੂਰੀ ਦਿੱਲੀ ਨੂੰ 32 ਸ਼ਰਾਬ ਜ਼ੋਨਾਂ ਵਿੱਚ ਕਿਉਂ ਵੰਡਿਆ ਗਿਆ ਸੀ? 9 ਜ਼ੋਨ ਪਹਿਲਾਂ ਹੀ ਲਾਇਸੈਂਸ ਸਰੰਡਰ ਕਰ ਚੁੱਕੇ ਹਨ। ਇਸ ਤਹਿਤ 849 ਦੁਕਾਨਾਂ ਖੋਲ੍ਹੀਆਂ ਗਈਆਂ। 31 ਜ਼ੋਨਾਂ ਵਿੱਚ 27 ਦੁਕਾਨਾਂ ਪਾਈਆਂ ਗਈਆਂ। ਏਅਰਪੋਰਟ ਜ਼ੋਨ ਨੂੰ 10 ਦੁਕਾਨਾਂ ਮਿਲੀਆਂ। 9 ਮਈ ਨੂੰ 639 ਦੁਕਾਨਾਂ ਅਤੇ 2 ਜੂਨ ਨੂੰ 464 ਦੁਕਾਨਾਂ ਖੁੱਲ੍ਹੀਆਂ। ਜਦਕਿ 17 ਨਵੰਬਰ 2021 ਨੂੰ ਲਾਗੂ ਹੋਣ ਤੋਂ ਪਹਿਲਾਂ, ਦਿੱਲੀ ਵਿੱਚ ਕੁੱਲ 864 ਸ਼ਰਾਬ ਦੀਆਂ ਦੁਕਾਨਾਂ ਸਨ। 475 ਦੁਕਾਨਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਨ, ਜਦਕਿ 389 ਦੁਕਾਨਾਂ ਨਿੱਜੀ ਸਨ।