ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੁੱਧਵਾਰ ਨੂੰ ਜਦੋਂ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕਰ ਰਹੀ ਸੀ ਤਾਂ ਲੋਕ ਸਭਾ ਦੀ ਦਰਸ਼ਕ ਗੈਲਰੀ ਵਿੱਚ ਬੈਠੀ ਉਨ੍ਹਾਂ ਦੀ ਬੇਟੀ ਅਤੇ ਰਿਸ਼ਤੇਦਾਰ ਉਨ੍ਹਾਂ ਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ। ਕਿਉਂਕਿ ਇਹ ਨਰਿੰਦਰ ਮੋਦੀ ਸਰਕਾਰ ਦੇ ਮੌਜੂਦਾ ਸ਼ਾਸਨ ਦਾ ਆਖਰੀ ਪੂਰਾ ਬਜਟ ਹੈ। ਇਸ ਲਈ ਲੋਕ ਸਭਾ ਦੀ ਦਰਸ਼ਕ ਗੈਲਰੀ ਇਸ ਨੂੰ ਦੇਖਣ ਲਈ ਆਏ ਲੋਕਾਂ ਨਾਲ ਖਚਾਖਚ ਭਰੀ ਹੋਈ ਸੀ। ਨਿਰਮਲਾ ਸੀਤਾਰਮਨ ਦੀ ਧੀ ਵਾਂਗਮਈ ਪਰਕਲਾ ਅਤੇ ਉਨ੍ਹਾਂ ਦੇ ਕਈ ਰਿਸ਼ਤੇਦਾਰ ਇਨ੍ਹਾਂ ਲੋਕਾਂ ਵਿੱਚ ਸ਼ਾਮਲ ਸਨ।
ਭਾਰਤ ਇੱਕ ਚਮਕਦਾ ਸਿਤਾਰਾ
ਸਦਨ ਦੀ ਵਿਸ਼ੇਸ਼ ਦਰਸ਼ਕ ਗੈਲਰੀ ਵਿੱਚ ਬੈਠੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰਾਜ ਸਭਾ ਦੇ ਕਈ ਮੈਂਬਰ ਕੁਝ ਨੋਟ ਲੈਂਦੇ ਹੋਏ ਦਿਖਾਈ ਦਿੱਤੇ ਜਦੋਂ ਸੀਤਾਰਮਨ ਨੇ ਬਜਟ ਲਈ ਕਈ ਪ੍ਰਸਤਾਵਾਂ ਦਾ ਐਲਾਨ ਕੀਤਾ। ਆਪਣੇ ਬਜਟ ਭਾਸ਼ਣ ਵਿੱਚ, ਵਿੱਤ ਮੰਤਰੀ ਨੇ ਕਿਹਾ ਕਿ ਵਿਸ਼ਵ ਨੇ ਭਾਰਤ ਨੂੰ ਇੱਕ ਚਮਕਦੇ ਸਿਤਾਰੇ ਵਜੋਂ ਮਾਨਤਾ ਦਿੱਤੀ ਹੈ ਕਿਉਂਕਿ ਵਿਸ਼ਵ ਅਨਿਸ਼ਚਿਤਤਾਵਾਂ ਦੇ ਵਿਚਕਾਰ ਦੇਸ਼ ਨੇ ਸਿਹਤਮੰਦ ਆਰਥਿਕ ਵਿਕਾਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ 'ਚ ਭਾਰਤ ਦੀ 7 ਫੀਸਦੀ ਦੀ ਵਿਕਾਸ ਦਰ ਪ੍ਰਮੁੱਖ ਅਰਥਵਿਵਸਥਾਵਾਂ 'ਚ ਸਭ ਤੋਂ ਜ਼ਿਆਦਾ ਹੈ। ਭਾਰਤ ਦੀ ਅਰਥਵਿਵਸਥਾ ਸਹੀ ਰਸਤੇ 'ਤੇ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ ਦੁਨੀਆਂ ਨੇ ਭਾਰਤ ਨੂੰ ਇੱਕ ਚਮਕਦੇ ਸਿਤਾਰੇ ਵਜੋਂ ਮਾਨਤਾ ਦਿੱਤੀ ਹੈ। ਕੌਮ ਦੀਆਂ ਪ੍ਰਾਪਤੀਆਂ ਦੀ ਦੁਨੀਆਂ ਭਰ ਪ੍ਰਸ਼ੰਸਾ ਕਰ ਰਹੀ ਹੈ।