ਭੁਵਨੇਸ਼ਵਰ : ਓਡੀਸ਼ਾ ਦੇ ਸੰਬਲਪੁਰ 'ਚ ਬੀਤੀ ਰਾਤ ਹੋਈ ਹਿੰਸਾ ਤੋਂ ਬਾਅਦ ਇਲਾਕੇ 'ਚ ਤਣਾਅ ਹੈ। ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇਲਾਕੇ 'ਚ ਕਰਫਿਊ ਲਗਾ ਦਿੱਤਾ ਗਿਆ ਹੈ। ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਖੇਤਰ ਵਿੱਚ ਪ੍ਰਸ਼ਾਸਨ ਵੱਲੋਂ ਕਰਫਿਊ ਲਾ ਦਿੱਤਾ ਗਿਆ ਹੈ। ਸੰਬਲਪੁਰ ਜ਼ਿਲ੍ਹੇ ਦੇ ਸਬ-ਕਲੈਕਟਰ ਪ੍ਰਵੇਸ਼ ਚੰਦਰ ਦੰਦਾਸਨ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਸੰਬਲਪੁਰ ਦੇ ਸਿਟੀ ਥਾਣਾ ਖੇਤਰ, ਧਨੁਪਾਲੀ ਥਾਣਾ ਖੇਤਰ, ਖੇਤਰਾਜ ਥਾਣਾ, ਅੰਥਾਪਲੀ ਥਾਣਾ, ਬਰੇਪਲੀ ਥਾਣਾ ਅਤੇ ਸਦਰ ਥਾਣੇ ਵਿੱਚ ਕਰਫਿਊ ਲਗਾਇਆ ਗਿਆ ਹੈ।
ਤਣਾਅਪੂਰਨ ਹਾਲਾਤ ਮਗਰੋਂ ਲਾਇਆ ਕਰਫਿਊ :ਐਮਰਜੈਂਸੀ ਦੀ ਸਥਿਤੀ ਵਿੱਚ, ਜ਼ਰੂਰੀ ਵਸਤਾਂ ਦੀ ਖਰੀਦ ਸਵੇਰੇ 8 ਵਜੇ ਤੋਂ ਸਵੇਰੇ 10 ਵਜੇ ਤੱਕ ਅਤੇ ਬਾਅਦ ਦੁਪਹਿਰ 3.30 ਤੋਂ ਸ਼ਾਮ 5.30 ਵਜੇ ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਿਸੇ ਵੀ ਮੈਡੀਕਲ ਐਮਰਜੈਂਸੀ ਲਈ ਹੈਲਪਲਾਈਨ ਦਾ ਐਲਾਨ ਕੀਤਾ ਗਿਆ ਹੈ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ੁੱਕਰਵਾਰ ਨੂੰ ਹਨੂੰਮਾਨ ਜੈਅੰਤੀ ਦੇ ਜਲੂਸ ਦੌਰਾਨ ਸੰਬਲਪੁਰ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਸਮੂਹਾਂ ਵਿੱਚ ਝੜਪ ਹੋਈ ਅਤੇ ਕਈ ਦੁਕਾਨਾਂ ਨੂੰ ਅੱਗ ਲਗਾ ਦਿੱਤੀ ਗਈ। ਅਜਿਹੇ 'ਚ ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਇਹ ਕਦਮ ਚੁੱਕਿਆ ਗਿਆ ਹੈ। ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਕਿਹਾ ਗਿਆ ਹੈ।
ਜ਼ਰੂਰੀ ਵਸਤਾਂ ਖਰੀਦਣ ਦਾ ਸਮਾਂ ਨਿਰਧਾਰਤ :ਜ਼ਰੂਰੀ ਸਾਮਾਨ ਖਰੀਦਣ ਦਾ ਸਮਾਂ ਸਵੇਰੇ 8 ਵਜੇ ਤੋਂ ਸਵੇਰੇ 10 ਵਜੇ ਅਤੇ ਬਾਅਦ ਦੁਪਹਿਰ 3.30 ਤੋਂ ਸ਼ਾਮ 5.30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਦੌਰਾਨ ਲੋਕ ਜ਼ਰੂਰੀ ਵਸਤਾਂ ਖਰੀਦ ਸਕਦੇ ਹਨ। ਇਸ ਦੌਰਾਨ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹੀ ਖੁੱਲ੍ਹਣਗੀਆਂ। ਮੈਡੀਕਲ ਐਮਰਜੈਂਸੀ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਜੇਕਰ ਕੋਈ ਵਿਅਕਤੀ ਬਿਮਾਰ ਹੁੰਦਾ ਹੈ ਤਾਂ ਉਹ 7655800760 'ਤੇ ਸੰਪਰਕ ਕਰ ਸਕਦਾ ਹੈ।