ਮਸਕਟ : ਮਸਕਟ ਏਅਰਪੋਰਟ 'ਤੇ ਬੁੱਧਵਾਰ ਨੂੰ ਵੱਡਾ ਹਾਦਸਾ ਹੋਣੋਂ ਟਲ ਗਿਆ। ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਨੂੰ ਉਡਾਣ ਭਰਨ ਤੋਂ ਪਹਿਲਾਂ ਇਸ ਦੇ ਇੱਕ ਇੰਜਣ ਵਿੱਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਹਾਜ਼ 'ਚੋਂ ਧੂੰਆਂ ਨਿਕਲਦਾ ਦੇਖ ਕੇ (smoke detected in engine) 'ਤੇ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਹਾਜ਼ ਵਿੱਚ ਚਾਰ ਨਵਜੰਮੇ ਬੱਚਿਆਂ ਸਮੇਤ 145 ਯਾਤਰੀ ਸਵਾਰ ਸਨ। ਸਾਰੇ ਯਾਤਰੀਆਂ ਨੂੰ ਟਰਮੀਨਲ ਬਿਲਡਿੰਗ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸੇ ਯਾਤਰੀ ਨੂੰ ਸੱਟ ਨਹੀਂ ਲੱਗੀ। ਜਹਾਜ਼ ਮਸਕਟ ਤੋਂ ਕੋਚੀ ਆ ਰਿਹਾ ਸੀ।
ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਇੱਕ ਬਿਆਨ ਵਿੱਚ ਕਿਹਾ, "ਰਾਹਤ ਉਡਾਣਾਂ ਲਈ ਪ੍ਰਬੰਧ ਕੀਤੇ ਜਾਣਗੇ।" ਦੋ ਮਹੀਨੇ ਪਹਿਲਾਂ, ਕਾਲੀਕਟ ਤੋਂ ਦੁਬਈ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੂੰ ਮਸਕਟ ਵੱਲ ਮੋੜਨਾ ਪਿਆ ਸੀ ਕਿਉਂਕਿ ਇਸ ਵਿੱਚੋਂ ਸੜਦੀ ਬਦਬੂ ਆਈ ਸੀ।