ਜੰਮੂ: ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਪਾਕਿਸਤਾਨੀ ਸੈਨਿਕਾਂ ਦੀ ਗੋਲੀਬਾਰੀ ਵਿੱਚ ਜ਼ਖਮੀ ਹੋਏ ਇੱਕ ਜਵਾਨ ਦੀ ਮੌਤ ਹੋ ਗਈ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਦੇਵੇਂਦਰ ਆਨੰਦ ਨੇ ਕਿਹਾ ਕਿ ਪਾਕਿ ਸੈਨਾ ਨੇ ਵੀਰਵਾਰ ਦੀ ਰਾਤ ਪੁੰਛ ਸੈਕਟਰ ਵਿੱਚ ਕੰਟਰੋਲ ਰੇਖਾ ਉੱਤੇ ਬਿਨ੍ਹਾਂ ਕਾਰਨ ਕਿਸੇ ਜੰਗਬੰਦੀ ਦੀ ਉਲੰਘਣਾ ਕੀਤੀ।
ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਵਿੱਚ ਜ਼ਖਮੀ ਹੋਏ ਸਿਪਾਹੀ ਦੀ ਹੋਈ ਮੌਤ
ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਪਾਕਿਸਤਾਨੀ ਸੈਨਿਕਾਂ ਦੀ ਗੋਲੀਬਾਰੀ ਵਿੱਚ ਜ਼ਖਮੀ ਹੋਏ ਇੱਕ ਜਵਾਨ ਦੀ ਮੌਤ ਹੋ ਗਈ।
ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਵਿੱਚ ਜ਼ਖਮੀ ਹੋਏ ਸਿਪਾਹੀ ਦੀ ਹੋਈ ਮੌਤ
ਉਨ੍ਹਾਂ ਕਿਹਾ ਕਿ ਸਾਡੇ ਜਵਾਨਾਂ ਨੇ ਦੁਸ਼ਮਣ ਦੀ ਗੋਲੀਬਾਰੀ ਦੀ ਸਖ਼ਤ ਪ੍ਰਤੀਕ੍ਰਿਆ ਦਿੱਤੀ। ਸੂਬੇਦਾਰ ਸੁਤੰਤਰ ਸਿੰਘ ਇਸ ਘਟਨਾ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਬਾਅਦ ਵਿੱਚ ਉਨ੍ਹਾਂ ਦਮ ਤੋੜ ਦਿੱਤਾ। ਸੂਬੇਦਾਰ ਸੁਤੰਤਰ ਸਿੰਘ ਇੱਕ ਬਹਾਦਰ, ਬਹੁਤ ਹੀ ਪ੍ਰੇਰਣਾਦਾਇਕ ਅਤੇ ਸੱਚਾ ਸਿਪਾਹੀ ਸੀ। ਸ਼ਹੀਦ ਜਵਾਨ ਉਤਰਾਖੰਡ ਦਾ ਵਸਨੀਕ ਸੀ।