ਪੰਜਾਬ

punjab

ETV Bharat / bharat

ਮਾਲਿਆ, ਨੀਰਵ ਮੋਦੀ ਤੇ ਮੇਹੁਲ ਚੋਕਸੀ ਤੋਂ 18 ਹਜ਼ਾਰ ਕਰੋੜ ਕੀਤੇ ਵਸੂਲ: ਤੁਸ਼ਾਰ ਮਹਿਤਾ - ਤੁਸ਼ਾਰ ਮਹਿਤਾ

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਮਾਲਿਆ, ਨੀਰਵ ਮੋਦੀ ਤੇ ਮੇਹੁਲ ਚੋਕਸੀ ਤੋਂ 18 ਹਜ਼ਾਰ ਕਰੋੜ ਵਸੂਲ ਕੀਤੇ ਗਏ ਹਨ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਵਿਜੇ ਮਾਲਿਆ, ਨੀਰਵ ਮੋਦੀ ਤੇ ਮੇਹੁਲ ਚੋਕਸੀ ਤੋਂ 18 ਹਜ਼ਾਰ ਕਰੋੜ ਦੀ ਜਾਇਦਾਦ ਜ਼ਬਤ ਕੀਤੀ ਗਈ ਤੇ ਬੈਂਕਾਂ ਨੂੰ ਇਹ ਪੈਸਾ ਮੋੜਿਆ ਗਿਆ ਹੈ।

neerav modi, mehul choksi, vijay malya
ਮਾਲਿਆ, ਨੀਰਵ ਮੋਦੀ ਤੇ ਮੇਹੁਲ ਚੋਕਸੀ ਤੋਂ 18 ਹਜ਼ਾਰ ਕਰੋੜ ਕੀਤੇ ਵਸੂਲ: ਤੁਸ਼ਾਰ ਮਹਿਤਾ

By

Published : Feb 24, 2022, 12:15 PM IST

ਹੈਦਰਾਬਾਦ: ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ’ਚ ਪਰਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀਐੱਮਐੱਲਏ) ਦੀ ਦੁਰਵਰਤੋਂ ਦੇ ਦੋਸ਼ਾਂ 'ਤੇ ਜਵਾਬ ਦਿੰਦਿਆਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਮਾਲਿਆ, ਨੀਰਵ ਮੋਦੀ ਤੇ ਮੇਹੁਲ ਚੋਕਸੀ ਤੋਂ 18 ਹਜ਼ਾਰ ਕਰੋੜ ਰੁਪਏ ਵਸੂਲ ਕੀਤੇ ਗਏ ਹਨ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਵਿਜੇ ਮਾਲਿਆ, ਨੀਰਵ ਮੋਦੀ ਤੇ ਮੇਹੁਲ ਚੋਕਸੀ ਤੋਂ 18 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ ਬੈਂਕਾਂ ਨੂੰ ਇਹ ਪੈਸਾ ਮੋੜਿਆ ਗਿਆ ਹੈ। ਇਸ ਮਾਮਲੇ ’ਚ ਅੱਜ ਵੀ ਬਹਿਸ ਜਾਰੀ ਰਹੇਗੀ।

ਸੁਪਰੀਮ ਕੋਰਟ ਵਿੱਚ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਕੇਂਦਰ ਸਰਕਾਰ ਦਾ ਪੱਖ ਰੱਖ ਰਹੇ ਸਨ। ਇਸ ਮਾਮਲੇ ਦੀ ਸੁਣਵਾਈ ਜਸਟਿਸ ਏ.ਐੱਮ ਖਾਨਵਿਲਕਰ ਦੀ ਅਗਵਾਈ ਵਾਲਾ ਤਿੰਨ ਮੈਂਬਰੀ ਬੈਂਚ ਕਰ ਰਿਹਾ ਹੈ। ਹੁਣ ਤੱਕ ਤੁਸ਼ਾਰ ਮਹਿਤਾਂ ਵੱਲੋਂ ਕਾਨੂੰਨ ਬਣਨ ਤੋਂ ਬਾਅਦ ਈਡੀ ਵਲੋਂ ਕੀਤੀਆਂ ਜਾਂਚਾਂ ਅਤੇ ਗ੍ਰਿਫ਼ਤਾਰੀਆਂ ਦਾ ਵੇਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਪੰਜਾਬ ਦੇ ਇਸ ਜ਼ਿਲ੍ਹੇ ’ਚ ਤੇਂਦੂਏ ਦੀ ਦਹਿਸ਼ਤ, ਕਈ ਲੋਕਾਂ ਨੂੰ ਕੀਤਾ ਜ਼ਖ਼ਮੀ, ਦੇਖੋ ਸੀਸੀਟੀਵੀ ਫੁਟੇਜ਼

ਜਿਕਰਯੋਗ ਹੈ ਕਿ ਵਿਜੇ ਮਾਲਿਆ, ਨੀਰਵ ਮੋਦੀ ਤੇ ਮੇਹੁਲ ਚੋਕਸੀ ਹਜ਼ਾਰਾਂ ਕਰੋੜ ਰੁਪਏ ਬੈਂਕਾਂ ਤੋਂ ਕਰਜ਼ ਲੈ ਕੇ ਬਿਨਾਂ ਚੁਕਾਏ ਵਿਦੇਸ਼ ਭੱਜ ਗਏ ਹਨ। ਉਨ੍ਹਾਂ ਨੂੰ ਭਾਰਤ ਵਾਪਸ ਲਿਆਉਣ ਲਈ ਵਿਦੇਸ਼ੀ ਅਦਾਲਤਾਂ ’ਚ ਭਾਰਤ ਸਰਕਾਰ ਵੱਲੋਂ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ। ਨਾਲ ਹੀ ਜਾਣਕਾਰੀ ਮਿਲੀ ਹੈ ਕਿ ਸੁਪਰੀਮ ਕੋਰਟ ’ਚ ਕਰੀਬ 200 ਪਟੀਸ਼ਨਾਂ ਪੈਂਡਿੰਗ ਹਨ, ਇਨ੍ਹਾਂ 'ਚ ਪੀਐੱਮਐੱਲਏ ਕਾਨੂੰਨ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਾਂ ’ਚ ਸਰਕਾਰ ਤੇ ਦੋਸ਼ ਲਗ ਰਿਹਾ ਹੈ ਕਿ ਉਹ ਕਾਨੂੰਨ ਦੀਆਂ ਵੱਖ-ਵੱਖ ਮਦਾਂ ਨੂੰ ਅਸਪੱਸ਼ਟ ਤੌਰ 'ਤੇ ਕਾਨੂੰਨ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ABOUT THE AUTHOR

...view details