ਸੋਨੀਪਤ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਵਿਰੋਧ (farmers protest) ਜਾਰੀ ਹੈ। ਇਸ ਦੌਰਾਨ ਕੁੰਡਲੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਦੌਰਾਨ ਵੀਰਵਾਰ ਨੂੰ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਨਾਂ ਕਰਨੈਲ ਸਿੰਘ ਦੱਸਿਆ ਜਾ ਰਿਹਾ ਹੈ, ਜੋ ਕਿ ਪੰਜਾਬ ਦੇ ਪਟਿਆਲਾ ਦਾ ਰਹਿਣ ਵਾਲਾ ਸੀ।
ਮ੍ਰਿਤਕ ਕਿਸਾਨ ਕਰਨੈਲ ਸਿੰਘ ਦੀ ਉਮਰ 60 ਸਾਲ ਸੀ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਹਾਲਾਂਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਜਨਰਲ ਹਸਪਤਾਲ ਭੇਜ ਦਿੱਤਾ ਹੈ। ਹਾਲਾਂਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ:ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਮਾਨਸਾ ਦੇ 75 ਸਾਲਾਂ ਕਿਸਾਨ ਦੀ ਮੌਤ
ਕਰਨੈਲ ਸਿੰਘ ਦੋ ਮਹੀਨਿਆਂ ਤੋਂ ਅੰਦੋਲਨ ਵਿੱਚ ਸ਼ਾਮਲ ਸੀ। ਤਿੰਨ-ਚਾਰ ਦਿਨ੍ਹਾਂ ਤੋਂ ਉਸਦੀ ਸਿਹਤ ਖ਼ਰਾਬ ਹੋ ਰਹੀ ਸੀ। ਉਹ ਬੁੱਧਵਾਰ ਰਾਤ ਨੂੰ ਬੇਹੋਸ਼ ਹੋ ਗਿਆ। ਜਦੋਂ ਸਾਥੀ ਕਿਸਾਨਾਂ ਨੇ ਉਨ੍ਹਾਂ ਨੂੰ ਜਾਗਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠੇ। ਇਸ ਤੋਂ ਬਾਅਦ ਜਦੋਂ ਡਾਕਟਰ ਨੂੰ ਬੁਲਾਇਆ ਗਿਆ ਅਤੇ ਉਸਦੀ ਜਾਂਚ ਕੀਤੀ ਗਈ ਅਤੇ ਡਾਕਟਰ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।