ਨਵੀਂ ਦਿੱਲੀ:ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਸੰਸਦੀ ਰਣਨੀਤਕ ਸਮੂਹ ਦੀ ਬੈਠਕ ਬੁਲਾਈ ਹੈ। ਸੂਤਰਾਂ ਨੇ ਦੱਸਿਆ ਕਿ ਇਹ ਬੈਠਕ ਡਿਜੀਟਲ ਹੋਵੇਗੀ।
ਕਾਂਗਰਸ ਦੇ ਸੂਤਰਾਂ ਅਨੁਸਾਰ ਕੋਵਿਡ ਦੀ ਸਥਿਤੀ, ਟੀਕਾਕਰਨ ਦੀ ਹੌਲੀ ਰਫਤਾਰ, ਬੇਰੁਜ਼ਗਾਰੀ, ਮਹਿੰਗਾਈ ਅਤੇ ਕੁਝ ਹੋਰ ਮੁੱਦਿਆਂ 'ਤੇ ਸਰਕਾਰ ਦਾ ਘਿਰਾਓ ਕਰਨ ਲਈ ਇਸ ਮੀਟਿੰਗ ਵਿਚ ਵਿਚਾਰਿਆ ਜਾਵੇਗਾ।
ਇਸ ਦੌਰਾਨ, ਇਹ ਵੀ ਚਰਚਾ ਹੈ ਕਿ ਕਾਂਗਰਸ ਲੋਕ ਸਭਾ ਵਿਚ ਆਪਣੇ ਨੇਤਾ ਅਧੀਰ ਰੰਜਨ ਚੌਧਰੀ ਨੂੰ ਹਟਾਉਣ ਅਤੇ ਉਸ ਦੀ ਜਗ੍ਹਾ ਕਿਸੇ ਹੋਰ ਨੂੰ ਨਿਯੁਕਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ ਇਸ ਬਾਰੇ ਪਾਰਟੀ ਵੱਲੋਂ ਹੁਣ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਗਿਆ ਹੈ।
ਸੂਤਰਾਂ ਮੁਤਾਬਿਕ ਪੱਛਮੀ ਬੰਗਾਲ ਦੀਆਂ ਚੋਣਾਂ ਵਿਚ ਕਾਂਗਰਸ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਚੌਧਰੀ ਨੂੰ ਹਟਾਉਣ ਦੀ ਗੱਲ ਕੀਤੀ ਜਾ ਰਹੀ ਹੈ, ਪਰ ਉਨ੍ਹਾਂ ਨੂੰ ਹਟਾਉਣ ਜਾਂ ਬਰਕਰਾਰ ਰੱਖਣ ਲਈ ਹਾਈ ਕਮਾਨ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਚੋਣਾਂ ਸਮੇਂ ਚੌਧਰੀ ਪੱਛਮੀ ਬੰਗਾਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਸਨ।
ਇਹ ਵੀ ਪੜੋ:ਪੰਜਾਬ ਸਰਕਾਰ ਵਲੋਂ ਪੀ.ਯੂ ਸੈਨੇਟ ਚੋਣਾਂ ਕਰਵਾਉਣ ਦੀ ਦਿੱਤੀ ਇਜਾਜ਼ਤ
ਮੰਨਿਆ ਜਾਂਦਾ ਹੈ ਕਿ ਜੇ ਚੌਧਰੀ ਨੂੰ ਹਟਾਉਣ ਦਾ ਫੈਸਲਾ ਲਿਆ ਜਾਂਦਾ ਹੈ ਤਾਂ ਮਨੀਸ਼ ਤਿਵਾੜੀ, ਸ਼ਸ਼ੀ ਥਰੂਰ, ਗੌਰਵ ਗੋਗੋਈ ਅਤੇ ਰਵਨੀਤ ਬਿੱਟੂ ਨੂੰ ਲੋਕ ਸਭਾ ਵਿੱਚ ਕਾਂਗਰਸ ਨੇਤਾ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।