ਨਵੀਂ ਦਿੱਲੀ:ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ (Former Chief Minister Amarinder Singh) ਦਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ (General Secretary KC Venugopal) ਨੇ ਬੁੱਧਵਾਰ ਨੂੰ ਟਵੀਟ (Tweet) ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ (Congress President) ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਕਾਂਗਰਸ (Congress) ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ (Resignation) ਪ੍ਰਵਾਨ ਕਰ ਲਿਆ ਹੈ।
ਅਮਰਿੰਦਰ ਸਿੰਘ (Capt. Amarinder Singh) ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ (Resignation) ਦੇ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਬਣਾਉਣ ਦਾ ਐਲਾਨ ਕੀਤਾ। ਪੰਜਾਬ ਵਿੱਚ ਕੁਝ ਮਹੀਨਿਆਂ ਬਾਅਦ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ (Election Commission) ਨੂੰ ਨਵੀਂ ਪਾਰਟੀ ਦੇ ਨਾਂ 'ਤੇ ਕੋਈ ਇਤਰਾਜ਼ ਨਹੀਂ ਹੈ ਅਤੇ ਇਸ ਦਾ ਰਸਮੀ ਗਠਨ ਬਾਅਦ ਵਿਚ ਕੀਤਾ ਜਾਵੇਗਾ।