ਨਵੀਂ ਦਿੱਲੀ: ਦੇਸ਼ ਦੇ 5 ਰਾਜਾਂ (Assembly Election Results 2022) ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਡੂੰਘੇ ਸਦਮੇ ਵਿੱਚ ਹੈ। ਪਾਰਟੀ ਦੀ ਕਾਇਆ ਕਲਪ ਕਰਨ ਲਈ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਵੱਡਾ ਕਦਮ ਚੁੱਕਣ ਦਾ ਐਲਾਨ ਕੀਤਾ ਹੈ।
ਸੂਤਰਾਂ ਮੁਤਾਬਿਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਪਾਰਟੀ ਦੇ ਉੱਤਰਾਖੰਡ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਸੂਬਾ ਪ੍ਰਧਾਨਾਂ ਦੇ ਅਸਤੀਫੇ ਮੰਗੇ ਹਨ। ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਸੂਬਾ ਪ੍ਰਧਾਨਾਂ ਦੇ ਅਸਤੀਫੇ ਤੋਂ ਬਾਅਦ ਇਨ੍ਹਾਂ ਰਾਜਾਂ ਵਿੱਚ ਸੰਗਠਨ ਦਾ ਮੁੜ ਗਠਨ ਕੀਤਾ ਜਾਵੇਗਾ ਅਤੇ ਨਵੇਂ ਲੋਕਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ।