ਨਵੀਂ ਦਿੱਲੀ: ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਮੁੱਦਾ ਚੁੱਕਿਆ ਹੈ। ਸੋਨੀਆ ਨੇ ਬਾਲਣ ਦੀਆਂ ਕੀਮਤਾਂ ਵਿੱਚ ਕਮੀ ਦੀ ਮੰਗ ਕੀਤੀ ਹੈ।
ਸੋਨੀਆ ਗਾਂਧੀ ਨੇ ਪੈਟਰੋਲ ਕੀਮਤਾਂ 'ਚ ਵਾਧੇ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ - ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਮੁੱਦਾ
ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਬਾਰੇ ਪੱਤਰ ਲਿਖਿਆ ਹੈ। ਸੋਨੀਆ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕੀਤੇ ਵਾਧੇ ਬਾਰੇ ਕੀਤੇ ਜਾ ਰਹੇ ਦਾਅਵਿਆਂ 'ਤੇ ਸਵਾਲ ਚੁੱਕੇ ਹਨ। ਇਸਦੇ ਨਾਲ ਹੀ, ਤੇਲ ਦੀਆਂ ਕੀਮਤਾਂ ਨੂੰ ਘਟਾਉਣ ਦੀ ਮੰਗ ਕੀਤੀ ਹੈ।

ਸੋਨੀਆ ਗਾਂਧੀ ਨੇ ਪੈਟਰੋਲ ਕੀਮਤਾਂ 'ਚ ਵਾਧੇ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਪਿੱਛੇ ਸਰਕਾਰ ਦੇ ਦਾਅਵਿਆਂ ਉੱਤੇ ਸਵਾਲ ਉਠਾਉਂਦੇ ਹੋਏ, ਉਨ੍ਹਾਂ ਪੱਤਰ ਵਿੱਚ ਲਿਖਿਆ, “ਮੈਂ ਇਹ ਸਮਝਣ ਵਿੱਚ ਅਸਫਲ ਹਾਂ ਕਿ ਕਿਵੇਂ ਕੋਈ ਵੀ ਸਰਕਾਰ ਅਜਿਹੇ ਵਿਚਾਰਹੀਣ ਅਤੇ ਸੰਵੇਦਨਸ਼ੀਲ ਕਦਮਾਂ ਨੂੰ ਜਾਇਜ਼ ਠਹਿਰਾ ਸਕਦੀ ਹੈ”।
ਜ਼ਿਕਰਯੋਗ ਹੈ ਕਿ ਪਿੱਛੇ ਜਿਹੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਪਿਛਲੀਆਂ ਸਰਕਾਰਾਂ ਨੇ ਬਾਲਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਰਾਮਦਾਂ 'ਤੇ ਨਿਰਭਰਤਾ ਖ਼ਤਮ ਕਰਨ ਲਈ ਵਿਸ਼ੇਸ਼ ਕੰਮ ਨਹੀਂ ਕੀਤਾ, ਜਿਸ ਕਾਰਨ ਭਾਰਤ ਨੂੰ ਅਜੇ ਵੀ ਪੈਟਰੋਲ ਅਤੇ ਡੀਜ਼ਲ ਦਾ 80 ਪ੍ਰਤੀਸ਼ਤ ਦਰਾਮਦ ਕਰਨਾ ਪਿਆ ਹੈ।