ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਕੈਲਾਸ਼ ਗਹਿਲੋਤ ਨੇ ਸਦਨ ਵਿੱਚ ਖੇਤੀ ਬਿੱਲਾਂ ਨੂੰ ਰੱਦ ਕਰਨ ਲਈ ਮਤਾ ਪੇਸ਼ ਕੀਤਾ। ਮਤਾ ਪੱਤਰ ਵਿਧਾਨ ਸਭਾ ਵਿੱਚ ਵਿਚਾਰਿਆ ਜਾ ਰਿਹਾ ਹੈ, ਸਾਰੇ ਬੁਲਾਰਿਆਂ ਨੂੰ ਬੋਲਣ ਲਈ 5 ਮਿੰਟ ਦਾ ਸਮਾਂ ਦਿੱਤਾ ਗਿਆ ਹੈ।
ਦਿੱਲੀ ਵਿਧਾਨ ਸਭਾ ਸੈਸ਼ਨ: ‘ਆਪ’ ਵਿਧਾਇਕ ਨੇ ਪਾੜੀ ਖੇਤੀਬਾੜੀ ਕਾਨੂੰਨ ਦੀ ਕਾਪੀ - Aam Aadmi Party
ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿੰਦਰ ਗੋਇਲ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਦਾ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ। ਵਿਚਾਰ ਵਟਾਂਦਰੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿੰਦਰ ਗੋਇਲ ਨੇ ਖੇਤੀਬਾੜੀ ਕਾਨੂੰਨ ਦੀ ਕਾਪੀ ਪਾੜ ਦਿੱਤੀ।
ਦਿੱਲੀ ਵਿਧਾਨ ਸਭਾ ਸੈਸ਼ਨ: ‘ਆਪ’ ਵਿਧਾਇਕ ਨੇ ਪਾੜੀ ਖੇਤੀਬਾੜੀ ਕਾਨੂੰਨ ਦੀ ਕਾਪੀ
ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿੰਦਰ ਗੋਇਲ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ। ਵਿਚਾਰ ਵਟਾਂਦਰੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿੰਦਰ ਗੋਇਲ ਨੇ ਖੇਤੀਬਾੜੀ ਕਾਨੂੰਨ ਦੀ ਕਾਪੀ ਪਾੜ ਦਿੱਤੀ। ਜਿਸ ਤੋਂ ਬਾਅਦ ਹੰਗਾਮੇ ਦਰਮਿਆਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।
ਬੀਤੇ ਦਿਨ ਸੁਪਰੀਮ ਕੋਰਟ ਵਿੱਚ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਸਮਰਥਨ ਕੀਤਾ ਸੀ।