ਸ਼੍ਰੀਨਗਰ : ਜੰਮੂ-ਕਸ਼ਮੀਰ 'ਚ ਸ਼ਾਂਤੀ ਤੋਂ ਬਾਅਦ ਇਕ ਵਾਰ ਫਿਰ ਅੱਤਵਾਦੀ ਘਟਨਾਵਾਂ ਤੇਜ਼ ਹੋ ਗਈਆਂ ਹਨ। ਵੀਰਵਾਰ ਨੂੰ ਕਸ਼ਮੀਰੀ ਪੰਡਿਤ ਰਾਹੁਲ ਭੱਟ ਦੇ ਕਤਲ ਤੋਂ ਬਾਅਦ ਅੱਤਵਾਦੀਆਂ ਨੇ ਅੱਜ ਪੁਲਿਸ ਕਾਂਸਟੇਬਲ ਰਿਆਜ਼ ਅਹਿਮਦ ਠੋਕਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅੱਤਵਾਦੀਆਂ ਨੇ ਇਹ ਹਮਲਾ ਰਿਆਜ਼ ਦੇ ਘਰ 'ਤੇ ਕੀਤਾ, ਜਿਸ 'ਚ ਉਹ ਗੰਭੀਰ ਜ਼ਖਮੀ ਹੋ ਗਿਆ।
ਇਸ ਤੋਂ ਬਾਅਦ ਰਿਆਜ਼ ਅਹਿਮਦ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਘਟਨਾ ਘਾਟੀ 'ਚ ਪੁਲਵਾਮਾ ਦੇ ਗੁਡੁਰਾ ਇਲਾਕੇ 'ਚ ਵਾਪਰੀ। ਕਸ਼ਮੀਰ ਵਿੱਚ ਕੁਝ ਘੰਟਿਆਂ ਵਿੱਚ ਹੀ ਟਾਰਗੇਟ ਕਿਲਿੰਗ ਦੀ ਇਹ ਦੂਜੀ ਘਟਨਾ ਹੈ।
ਸਥਾਨਕ ਪੁਲਿਸ ਮੁਤਾਬਕ ਰਿਆਜ਼ ਅਹਿਮਦ ਠੋਕਰ ਗੁਡੂਰਾ ਸਥਿਤ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਬਾਰੀ ਕੀਤੀ। ਇਸ 'ਚ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਰਿਆਜ਼ ਅਹਿਮਦ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇੱਕ ਕਸ਼ਮੀਰੀ ਪੰਡਿਤ ਦਾ ਇਕ ਦਿਨ ਪਹਿਲਾਂ ਕੀਤਾ ਕਤਲ :ਇਸ ਤੋਂ ਇੱਕ ਦਿਨ ਪਹਿਲਾਂ ਅੱਤਵਾਦੀਆਂ ਨੇ ਮਾਲ ਵਿਭਾਗ ਵਿੱਚ ਤਾਇਨਾਤ ਰਾਹੁਲ ਭੱਟ ਨਾਮ ਦੇ ਇੱਕ ਅਧਿਕਾਰੀ ਨੂੰ ਨਿਸ਼ਾਨਾ ਬਣਾਇਆ ਸੀ। ਅੱਤਵਾਦੀਆਂ ਨੇ ਤਹਿਸੀਲ ਦਫਤਰ 'ਚ ਦਾਖਲ ਹੋ ਕੇ ਉਸ ਨੂੰ ਗੋਲੀ ਮਾਰ ਦਿੱਤੀ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਅੱਤਵਾਦੀ ਫ਼ਰਾਰ ਹੋ ਗਏ ਸਨ। ਰਾਹੁਲ ਭੱਟ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ :J&K : 'ਮੋਦੀ BJP ਹਾਏ ਹਾਏ' ਕਸ਼ਮੀਰੀ ਪੰਡਿਤਾਂ ਨੇ ਲਗਾਏ ਨਾਅਰੇ