ਨਵੀਂ ਦਿੱਲੀ : ਪੰਜਾਬੀ ਸਮਾਜ ਦੇ ਲੋਕ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨ ਕਰ ਰਹੇ ਹਨ। ਇਸ ਲਈ ਹਰ ਸਾਲ ਮਾਂ ਦੀ ਬੋਲੀ ਦਿਵਸ ਮਨਾਇਆ ਜਾਂਦਾ ਹੈ। ਇਸੇ ਕੜੀ ਵਿੱਚ ਰਾਜੌਰੀ ਬਾਗ ਵਿੱਚ ਭਾਸ਼ਾ ਦੇ ਪ੍ਰਸਾਰ ਲਈ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਲੜਕੀਆਂ ਨੇ ਭਾਗ ਲਿਆ।
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹਰ ਸਾਲ ਪੰਜਾਬੀ ਭਾਸ਼ਾ ਬੋਲਣ ਵਾਲਿਆਂ ਦੀ ਗਿਣਤੀ ਘੱਟਦੀ ਜਾ ਰਹੀ ਹੈ। ਪੰਜਾਬੀ ਸਮਾਜ ਸਿਰਫ਼ ਪੰਜਾਬ ਅਤੇ ਦਿੱਲੀ ਵਿੱਚ ਹੀ ਨਹੀਂ ਰਹਿੰਦਾ ਹੈ। ਸਗੋਂ ਅਮਰੀਕਾ ਅਤੇ ਦੁਨੀਆਂ ਦੇ ਹੋਰ ਦੇਸ਼ਾਂ ਵਿੱਚ ਵੀ ਰਹਿੰਦਾ ਹੈ। ਪੰਜਾਬੀ ਭਾਸ਼ਾ ਨੂੰ ਵਧਾਉਣ ਲਈ ਇਹ ਲੋਕ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਇਸੇ ਕੜੀ ਵਿੱਚ ਸੁਨੱਖੀ ਪੰਜਾਬ ਸੰਸਥਾ ਨੇ ਮਾਂ ਬੋਲੀ ਦਿਨ ਮਨਾਇਆ।
ਦਿੱਲੀ ਦੇ ਰਾਜੌਰੀ ਬਾਗ ਵਿੱਚ ਪੰਜਾਬੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਇਸ ਮੌਕੇ ਤੇ ਅਮਰੀਕਾ ਤੋਂ ਆਏ ਰਾਜਵੰਤ ਸਿੰਘ ਨੇ ਕਿਹਾ ਕਿ ਹਰ ਸਾਲ ਉਹ ਮਾਂ ਬੋਲੀ ਦਿਵਸ ਮਨਾਉਦੇ ਹਨ। ਪੰਜਾਬ ਵਿੱਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਘੱਟਦੀ ਜਾ ਰਹੀ ਹੈ। ਪਿਛਲੇ ਜਨਗਣਨਾ ਦੇ ਹਿਸਾਬ ਨਾਲ ਪੰਜਾਬ ਵਿੱਚ ਪੰਜਾਬੀ ਬੋਲਣ ਅਤੇ ਪੰਜਾਬੀ ਨਾਂ ਬੋਲਣ ਵਾਲਿਆਂ ਦੀ ਗਿਣਤੀ ਲਗਭਗ ਬਰਾਬਰ ਰਹਿ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਪੰਜਾਬ ਦੀਆਂ ਧੀਆਂ ਮਿਲਕੇ ਅੱਗੇ ਆ ਰਹੀਆਂ ਹਨ। ਇਸ ਨਾਲ ਪੰਜਾਬੀ ਬੋਲੀ ਦਾ ਪਸਾਰ ਵੀ ਵਧੇਗਾ।
ਸੁਨੱਖੀ ਪੰਜਾਬ ਦੀ ਅਯੋਜਕ ਡਾ: ਅਵਨੀਤ ਕੌਰ ਭਾਟੀਆ ਨੇ ਕਿਹਾ ਕਿ ਹਰ ਸਾਲ ਅੰਤਰ-ਰਾਸ਼ਟਰੀ ਮਾਤਭਾਸ਼ਾ ਦਿਵਸ ਮਨਾਉਦੇ ਹਨ ਤਾਂ ਜੋ ਉਨ੍ਹਾਂ ਦੀ ਮਾਂ ਬੋਲੀ ਦਾ ਵਿਕਾਸ ਹੰਦਾ ਰਹੇ। ਉਨ੍ਹਾਂ ਕਿਹਾ ਕਿ ਹਰ ਘਰ ਵਿੱਚ ਮਾਂ ਬੋਲੀ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਨਵੀਂ ਪੀੜੀ ਇਸ ਦੇ ਮਹੱਤਵ ਨੂੰ ਸਮਝ ਸਕੇ। ਇਸ ਮੌਕੇ 'ਤੇ ਪੰਜਾਬੀ ਭਾਸ਼ਾ ਨਾਲ ਸਬੰਧਤ ਮੁਕਾਬਲਿਆਂ ਦਾ ਆਯੋਜਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ:-ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਨੇ ਕੀਤਾ ਸੰਮਨ, 2 ਸਾਲ ਦੀ ਸਜ਼ਾ ਹੋਣ ਦੀ ਸੰਭਾਵਨਾ