ਚੰਡੀਗੜ੍ਹ: ਸੋਸ਼ਲ ਮੀਡੀਆ ’ਤੇ ਵੱਖ-ਵੱਖ ਤਰ੍ਹਾਂ ਦੀਆਂ ਵੀਡੀਓ ਕਾਫੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ਚ ਇੱਕ ਕਾਟੋ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਛਾਈ ਹੋਈ ਹੈ। ਵੀਡੀਓ ’ਚ ਕਾਟੋ ਹੈਜਲਨਟਸ ਇੱਕ ਬਾਅਦ ਇੱਕ ਮੂੰਹ ਚ ਪਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
ਇਸ ਵੀਡੀਓ ਨੂੰ Buitengebieden ਨਾਂ ਦੇ ਟਵਿੱਟਰ ਅਕਾਉਂਟ ’ਤੇ ਸਾਂਝਾ ਕੀਤਾ ਗਿਆ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਗਿਆ ਹੈ ਚੰਗਾ ਸਮਾਂ। ਇਸ ਵੀਡੀਓ ਨੂੰ 45k ਤੋਂ ਵੀ ਜਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ।