ਫਤਿਹਾਬਾਦ: ਜ਼ਿਲ੍ਹਾ ਫਤਿਹਾਬਾਦ 'ਚ ਇਕ ਵਿਅਕਤੀ 'ਤੇ ਗੁਰਦੁਆਰੇ 'ਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ (sri Guru Granth Sahib Sacrilege) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਦਾ ਇਲਜ਼ਾਮ ਹੈ ਕਿ ਮੁਲਜ਼ਮ ਸ਼ਰਾਬੀ ਸੀ ਅਤੇ ਉਸ ਦੇ ਹੱਥ ਵਿੱਚ ਮਾਚਿਸ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਘਟਨਾ ਦਾ ਇੱਕ ਵੀਡੀਓ (fatehabad sacrilege Video) ਵੀ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਐਤਵਾਰ ਦੇਰ ਸ਼ਾਮ ਦਾ ਹੈ। ਮੁਲਜ਼ਮ ਲੋਕਾਂ ਦੀ ਨਜ਼ਰ ਤੋਂ ਬਚ ਕੇ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਨਤਮਸਤਕ ਹੋ ਕੇ ਬੈਠ ਗਿਆ। ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮ ਸ਼ਰਾਬੀ ਸੀ ਅਤੇ ਉਸ ਦੇ ਹੱਥ ਵਿੱਚ ਮਾਚਿਸ ਸੀ। ਇਲਜ਼ਾਮ ਹੈ ਕਿ ਉਕਤ ਵਿਅਕਤੀ ਕੁਝ ਗਲਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਦੇਖ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।