ਪੰਜਾਬ

punjab

ETV Bharat / bharat

ਸ੍ਰੀਨਗਰ ਐਨਕਾਉਂਟਰ: 2 ਅੱਤਵਾਦੀ ਢੇਰ - 2 ਅੱਤਵਾਦੀ ਢੇਰ

ਸ੍ਰੀਨਗਰ ਦੇ ਈਦਗਾਹ ਦੇ ਡਨਮਾਰ ਖੇਤਰ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਦੌਰਾਣ ਦੋ ਅੱਤਵਾਦੀ ਮਾਰੇ ਗਏ ਹਨ।

ਸ੍ਰੀਨਗਰ ਐਨਕਾਉਂਟਰ
ਸ੍ਰੀਨਗਰ ਐਨਕਾਉਂਟਰ

By

Published : Jul 16, 2021, 8:16 AM IST

ਸ੍ਰੀਨਗਰ: ਜੰਮੂ ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਸ਼ੁੱਕਰਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ ਹਨ।

ਪੁਲਿਸ ਨੇ ਦੱਸਿਆ ਕਿ ਸ੍ਰੀਨਗਰ ਦੇ ਈਦਗਾਹ ਦੇ ਡਨਮਾਰ ਖੇਤਰ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਉਸ ਸਮੇਂ ਸ਼ੁਰੂ ਹੋਈ ਜਦੋਂ ਸੁਰੱਖਿਆ ਬਲਾਂ ਨੂੰ ਇਸ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲੀ।

ਸ੍ਰੀਨਗਰ ਐਨਕਾਉਂਟਰ

ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ: ਦੋ ਅਣਪਛਾਤੇ ਅੱਤਵਾਦੀ ਮਾਰੇ ਗਏ। ਤਲਾਸ਼ੀ ਮੁਹਿੰਮ ਚੱਲ ਰਹੀ ਹੈ।

ਇਸ ਤੋਂ ਪਹਿਲਾਂ ਤੜਕਸਾਰ ਸ਼ੁਰੂ ਹੋਏ ਇਸ ਮੁਕਾਬਲੇ ਬਾਰੇ ਜੰਮੂ ਕਸ਼ਮੀਰ ਪੁਲਿਸ ਨੇ ਟਵੀਟ ਜਾਰੀ ਕੀਤਾ। ਖਬਰਾਂ ਅਨੁਸਾਰ ਇਲਾਕੇ 'ਚ ਦੋ ਅਤਿਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਸੀ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ।

ਦੱਸਿਆ ਜਾਂਦਾ ਹੈ ਕਿ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀਆਂ ਖਬਰਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਇਸ ਦੌਰਾਨ ਖੇਤਰ ਵਿੱਚ ਲੁਕੇ ਅੱਤਵਾਦੀਆਂ ਨੇ ਫੋਰਸ 'ਤੇ ਗੋਲੀਆਂ ਚਲਾ ਦਿੱਤੀਆਂ।

ਇਸ ਮਹੀਨੇ ਸ੍ਰੀਨਗਰ ਵਿੱਚ ਇਹ ਦੂਜਾ ਮੁਕਾਬਲਾ ਹੈ।

ABOUT THE AUTHOR

...view details