ਜੰਮੂ:ਨਵੇਂ ਸਾਲ ਦੇ ਪਹਿਲੇ ਦਿਨ ਜੰਮੂ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਇਮਾਰਤ ਨੇੜੇ ਮਾਤਾ ਵੈਸ਼ਨੋ ਦੇਵੀ ਭਵਨ (MATA VAISHNO DEVI BHAWAN) ਵਿੱਚ ਭਗਦੜ ਮੱਚ ਗਈ। ਇਸ ਘਟਨਾ 'ਚ ਹੁਣ ਤੱਕ 12 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਕਮਿਊਨਿਟੀ ਹੈਲਥ ਸੈਂਟਰ ਦੇ ਬਲਾਕ ਮੈਡੀਕਲ ਅਫਸਰ ਡਾ: ਗੋਪਾਲ ਦੱਤ ਅਨੁਸਾਰ ਮੌਤਾਂ ਦੇ ਸਹੀ ਅੰਕੜਿਆਂ ਬਾਰੇ ਅਜੇ ਤੱਕ ਸਹੀ ਜਾਣਕਾਰੀ ਨਹੀਂ ਮਿਲੀ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਜ਼ਖਮੀਆਂ ਨੂੰ ਨਰਾਇਣਾ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਹਾਦਸੇ 'ਚ 20 ਲੋਕ ਜ਼ਖਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਯਾਤਰਾ ਨੂੰ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਹੈ।
ਭਗਦੜ ਵਿੱਚ ਮਾਰੇ ਗਏ ਲੋਕ ਦਿੱਲੀ, ਹਰਿਆਣਾ, ਪੰਜਾਬ ਤੋਂ ਵੈਸ਼ਨੋ ਦੇਵੀ ਆਏ ਹੋਏ ਸਨ। ਇੰਨ੍ਹਾਂ ਮ੍ਰਿਤਕਾਂ ਵਿੱਚੋਂ ਇੱਕ ਸ਼ਰਧਾਲੂ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਕਟੜਾ 'ਚ ਭਗਦੜ ਦੀ ਘਟਨਾ ਤੋਂ ਬਾਅਦ ਵੈਸ਼ਨੋ ਦੇਵੀ ਦੀ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ, ਜਿਸ ਨੂੰ ਹੁਣ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਹੈ।