ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਸੀ ਕਿ 15 ਅਕਤੂਬਰ ਦਸ਼ਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਪੁਤਲੇ ਸਾੜੇ ਜਾਣਗੇ। ਕਿਸਾਨਾਂ ਦੇ ਇਸ ਫੈਸਲੇ ਦਾ ਹਿੰਦੂ ਸੰਗਠਨ ਵਿਰੋਧ ਕਰਨ ਲੱਗੇ ਜਿਸ ਤੋਂ ਮਗਰੋਂ ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਨੇ ਆਪਣਾ ਫੈਸਲਾ ਬਦਲਦੇ ਹੋਏ ਆਪਣਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਹੁਣ 15 ਅਕਤੂਬਰ ਦੀ ਬਜਾਏ 16 ਅਕਤੂਬਰ ਜਾਨੀ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਪੁਤਲੇ ਸਾੜੇ ਜਾਣਗੇ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਸੀ ਜਾਣਕਾਰੀ
ਦੱਸ ਦਈਏ ਕਿ ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਜਾਣਕਾਰੀ ਦਿੱਤੀ ਸੀ। ਉਹਨਾਂ ਨੇ ਕਿਹਾ ਸੀ ਕਿ ਇੱਕ ਨਿੱਜੀ ਅਖਬਾਰ ਵੱਲੋਂ 15 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਪੁਤਲੇ ਸਾੜਨ ਨੂੰ ਹਿੰਦੂ-ਸਿੱਖ ਦਾ ਰੰਗ ਦਿੱਤਾ ਗਿਆ ਹੈ। ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਨੇ 15 ਅਕਤੂਬਰ ਦੀ ਬਜਾਏ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਪੁਤਲੇ ਸਾੜਨ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਸੀ ਕਿ ਅਸੀਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੇ। ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਇਹ ਕਿਸੇ ਧਰਮ ਦਾ ਅੰਦੋਲਨ ਨਹੀਂ ਹੈ ਇਹ ਇੱਕ ਕਿਸਾਨਾਂ (farmers) ਦਾ ਅੰਦੋਲਨ ਹੈ, ਪਰ ਕਈ ਸਰਕਾਰ ਦੇ ਪੱਖੀ ਟੀਵੀ ਚੈਨਲ ਤੇ ਅਖਬਾਰ ਇਸ ਨੂੰ ਕਿਸੇ ਨਾ ਕਿਸੇ ਤਰ੍ਹਾਂ ਖ਼ਤਮ ਕਰਨ ਲਈ ਹਰ ਤਰੀਕੇ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਸੀ ਕਿ ਅਸੀਂ ਕਿਸਾਨੀ ਅੰਦੋਲਨ ਵਿੱਚ ਜਿੱਤ ਪ੍ਰਾਪਤ ਕਰ ਚੁੱਕੇ ਹਾਂ, ਪਰ ਕਿਸੇ ਨਾ ਕਿਸੇ ਤਰ੍ਹਾਂ ਕੇਂਦਰ ਸਰਕਾਰ ਕੋਈ ਨਾ ਕੋਈ ਬਹਾਨਾ ਬਣਾ ਕੇ ਕਿਸਾਨਾਂ ਦੇ ਜਿੱਤੇ ਹੋਏ ਅੰਦੋਲਨ ਨੂੰ ਢਾਹ ਲਗਾਉਣਾ ਚਾਹੁੰਦੀ ਹੈ।