ਨਵੀਂ ਦਿੱਲੀ:ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਦੇ ਸਾਰੇ ਦਾਅਵੇ ਬੇਕਾਰ ਹੁੰਦੇ ਨਜ਼ਰ ਆ ਰਹੇ ਹਨ। ਤਿੰਨ ਸੂਬੇ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ (Rapid increase in the incidence of stubble burning) ਹੋ ਰਿਹਾ ਹੈ। ਹਵਾ ਪ੍ਰਦੂਸ਼ਣ ਨੂੰ ਰੋਕਣ ਲਈ, ਭਾਰਤੀ ਖੇਤੀ ਖੋਜ ਪ੍ਰੀਸ਼ਦ ਸੈਟੇਲਾਈਟ ਰਾਹੀਂ ਦੇਸ਼ ਦੇ ਛੇ ਸੂਬਿਆਂ ਵਿੱਚ ਪਰਾਲੀ ਸਾੜਨ ਦੀ ਨਿਗਰਾਨੀ ਕਰਦੀ ਹੈ। 15 ਤੋਂ 30 ਸਤੰਬਰ ਦੀ ਗੱਲ ਕਰੀਏ ਤਾਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੀਆਂ 322 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਪਰਾਲੀ ਸਾੜਨ 'ਚ ਪੰਜਾਬ ਮੋਹਰੀ: ਖੇਤਾਂ ਵਿੱਚ ਪਰਾਲੀ ਸਾੜਨ ਤੋਂ ਉੱਠਣ ਵਾਲੇ ਧੂੰਏਂ ਨੇ ਰਾਸ਼ਟਰੀ ਰਾਜਧਾਨੀ ਖੇਤਰ ਦਾ ਦਮ ਘੁੱਟਿਆ ਹੋਇਆ ਹੈ। ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਗਏ ਸਾਰੇ ਉਪਾਅ ਹੁਣ ਤੱਕ ਨਾਕਾਫ਼ੀ ਸਾਬਤ ਹੋਏ ਹਨ। ਭਾਰਤੀ ਖੇਤੀ ਖੋਜ ਸੰਸਥਾਨ (Indian Council of Agricultural Research Satellite) ਦੀ ਰੀਅਲ-ਟਾਈਮ ਨਿਗਰਾਨੀ ਅਨੁਸਾਰ, ਪੰਜਾਬ ਵਿੱਚ ਹੁਣ ਤੱਕ ਸਭ ਤੋਂ ਵੱਧ 214 ਕੇਸ ਦਰਜ ਕੀਤੇ ਗਏ ਹਨ। ਹਰਿਆਣਾ 75 ਮਾਮਲਿਆਂ ਨਾਲ ਦੂਜੇ ਸਥਾਨ 'ਤੇ ਹੈ ਜਦਕਿ ਉੱਤਰ ਪ੍ਰਦੇਸ਼ 33 ਮਾਮਲਿਆਂ ਨਾਲ ਤੀਜੇ ਸਥਾਨ 'ਤੇ ਹੈ। ਇਸ ਮਹੀਨੇ ਪਰਾਲੀ ਸਾੜਨ ਦੇ ਮਾਮਲੇ ਹੋਰ ਵਧਣ ਦੀ ਸੰਭਾਵਨਾ ਹੈ।