ਪੰਜਾਬ

punjab

ETV Bharat / bharat

ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ: ਅਮਿਤ ਸ਼ਾਹ - ਗ੍ਰਹਿ ਮੰਤਰਾਲਾ ਨੇ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ

ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੇ ਟਵੀਟ ਵਿਚ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ (Prime Minister's security) 'ਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ ਹੈ।

ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ: ਅਮਿਤ ਸ਼ਾਹ
ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ: ਅਮਿਤ ਸ਼ਾਹ

By

Published : Jan 5, 2022, 9:54 PM IST

ਨਵੀਂ ਦਿੱਲੀ:ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ (Prime Minister in Ferozepur) ਨੇ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਦਿੱਲੀ ਵਾਪਸ ਪਰਤਣਾ ਪਿਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ ਹੈ।

ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਵਿਚ ਲਿਖਿਆ (Amit Shah wrote in a tweet) ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ ਹੈ।ਅਮਿਤ ਸ਼ਾਹ ਦਾ ਕਹਿਣਾ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਰਿਪੋਰਟ ਮੰਗੀ ਗਈ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਦੀ ਸਰਕਾਰ ਨੂੰ ਭਾਰਤ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲਾ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ ਬਠਿੰਡਾ ਪਹੁੰਚੇ ਸਨ। ਫਿਰ ਉੱਥੋਂ ਉਨ੍ਹਾਂ ਨੇ ਹੈਲੀਕਾਪਟਰ ਤੋਂ ਹੁਸੈਨੀਵਾਲਾ ’ਚ ਰਾਸ਼ਟਰੀ ਸ਼ਹੀਦ ਸਮਾਰਕ ਜਾਣਾ ਸੀ। ਮੀਂਹ ਅਤੇ ਖਰਾਬ ਵਿਜੀਬਿਲਟੀ ਦੇ ਚੱਲਦੇ ਪ੍ਰਧਾਨ ਮੰਤਰੀ ਨੇ ਕਰੀਬ 20 ਮਿੰਟ ਤੱਕ ਮੌਸਮ ਸਾਫ ਹੋਣ ਦੀ ਉਡੀਕ ਕੀਤੀ। ਫਿਰ ਆਸਮਾਨ ਸਾਫ ਨਾ ਹੁੰਦਾ ਵੇਖ ਕੇ ਸੜਕ ਮਾਰਗ ਰਾਹੀ ਜਾਣ ਦਾ ਫ਼ੈਸਲਾ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਪੁਲਿਸ ਦੇ ਡੀਜੀਪੀ ਵੱਲੋਂ ਸੁਰੱਖਿਆ ਦੇ ਹਰ ਪਹਿਲੂ ਨੂੰ ਵੇਖਦੇ ਹੋਏ ਸੜਕ ਮਾਰਗ ਰਾਹੀਂ ਪ੍ਰਧਾਨ ਮੰਤਰੀ ਦਾ ਕਾਫਲਾ ਭੇਜਿਆ ਗਿਆ।ਇਸ ਬਾਰੇ ਗ੍ਰਹਿ ਮੰਤਰਾਲੇ ਨੇ ਅੱਗੇ ਕਿਹਾ ਕਿ ਜਦੋਂ ਕਾਫਿਲਾ ਸ਼ਹੀਦ ਸਮਾਰਕ ਤੋਂ 30 ਕਿਲੋਮੀਟਰ ਦੂਰ ਸੀ ਉਸ ਵਕਤ ਰਾਹ ਵਿਚ ਇਕ ਫਲਾਈਓਵਰ ਆਉਂਦਾ ਹੈ। ਉਸ ਰਾਹ ਨੂੰ ਪ੍ਰਦਰਸ਼ਨਕਾਰੀਆਂ ਨੇ ਰੋਕਿਆ ਹੋਇਆ ਸੀ। ਉਸ ਫਲਾਈਓਵਰ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਕਾਫਿਲਾ 15-20 ਮਿੰਟ ਤੱਕ ਫਸਿਆ ਰਿਹਾ।

ਇਹ ਵੀ ਪੜੋ:ਕੈਪਟਨ ਅਮਰਿੰਦਰ ਨੇ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕੀਤੀ

ABOUT THE AUTHOR

...view details