ਪੰਜਾਬ

punjab

ETV Bharat / bharat

ਰਾਜਸਥਾਨ ਵਿਖੇ ਸ੍ਰੀ ਸਾਲਾਸਰ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਸਿੱਧ ਪੀਠ ਸ੍ਰੀ ਸਾਲਾਸਰ ਮੰਦਿਰ ਵਿਖੇ ਨਤਮਸਤਕ ਹੋਏ ਹਨ। ਸੁਖਬੀਰ ਸਿੰਘ ਬਾਦਲ ਦੀ ਇਸ ਫੇਰੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਨਾਲ ਜੋੜ ਕੇ ਵੀ ਵੇਖਿਆ ਜਾ ਰਿਹਾ ਹੈ।

ਰਾਜਸਥਾਨ ਵਿਖੇ ਸ੍ਰੀ ਸਾਲਾਸਰ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ
ਰਾਜਸਥਾਨ ਵਿਖੇ ਸ੍ਰੀ ਸਾਲਾਸਰ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ

By

Published : Nov 9, 2021, 5:49 PM IST

ਰਾਜਸਥਾਨ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਸਿੱਧ ਪੀਠ ਸ਼੍ਰੀ ਸਾਲਾਸਰ ਬਾਲਾ ਜੀ ਮੰਦਿਰ ਪਹੁੰਚੇ ਹਨ ਜਿੱਥੇ ਸਾਲਾਸਰ ਮੰਦਿਰ ਦੇ ਪੁਜਾਰੀਆਂ ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਪੂਜਾ ਅਰਚਨਾ ਕਰਵਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚੁਰੂ ਦੇ ਸਾਲਾਸਰ ਵਿਖੇ ਸਿੱਧਪੀਠ ਬਾਲਾ ਜੀ ਦੇ ਦਰਸ਼ਨ ਕੀਤੇ ਅਤੇ ਅਰਦਾਸ ਕੀਤੀ।

ਰਾਜਸਥਾਨ ਵਿਖੇ ਸ੍ਰੀ ਸਾਲਾਸਰ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ

ਸੁਖਬੀਰ ਸਿੰਘ ਬਾਦਲ (Sukhbir Singh Badal) ਜਦੋਂ ਸਾਲਾਸਰ ਪਹੁੰਚੇ ਤਾਂ ਮੰਦਰ ਦੇ ਚੌਗਿਰਦੇ ਅਤੇ ਆਸ-ਪਾਸ ਦੇ ਇਲਾਕੇ 'ਚ ਸੁਰੱਖਿਆ ਦੇ ਪ੍ਰਬੰਧ ਵੀ ਸਖ਼ਤ ਵਿਖਾਈ ਦਿੱਤੇ ਸਨ ਅਤੇ ਹਰ ਪਾਸੇ ਪੁਲਿਸ ਹੀ ਪੁਲਿਸ ਤਾਇਨਾਤ ਵਿਖਾਈ ਦਿੱਤੀ। ਸਿਆਸੀ ਹਲਕਿਆਂ ਦੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਇਸ ਫੇਰੀ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਸੂਬੇ ਦੇ ਵੱਖ ਵੱਖ ਫਿਰਕਿਆਂ ਨਾਸ ਸਬੰਧਿਤ ਧਾਰਮਿਕ ਸਥਾਨਾਂ ਉੱਪਰ ਨਤਮਸਤਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਦੂਜੀਆਂ ਵੱਖ ਵੱਖ ਸਿਆਸੀ ਪਾਰਟੀਆਂ ਵੀ ਵੱਖ ਵੱਖ ਭਾਈਚਾਰੇ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਕਿ ਵੋਟ ਬੈਂਕ ਨੂੰ ਪੱਕਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ:ਸਿੱਧੂ ਦੇ ਚੰਨੀ ਸਰਕਾਰ ਨਾਲ ਪਏ ਪੇਚੇ ’ਤੇ ਨਵਜੋਤ ਕੌਰ ਸਿੱਧੂ ਦਾ ਵੱਡਾ ਧਮਾਕਾ

ABOUT THE AUTHOR

...view details