ਸੋਨੀਪਤ: ਹਰਿਆਣਾ ਅਤੇ ਪੰਜਾਬ ਦੇ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਜੱਥੇਬੰਦੀਆਂ ਨੇ ਰੋਸ ਵਜੋਂ ‘ਦਿੱਲੀ ਚਲੋ’ ਦੇ ਨਾਅਰੇ ਨਾਲ ਦਿੱਲੀ ਕੂਚ ਕਰ ਰਹੇ ਹਨ। ਇਸੇ ਅੰਦੋਲਨ ਤਹਿਤ ਪੰਜਾਬ ਅਤੇ ਹਰਿਆਣਾ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਜਦੋਂ ਕਿਸਾਨਾਂ ਦਾ ਜੱਥਾ ਸੋਨੀਪਤ ਪਹੁੰਚਿਆ ਤਾਂ ਪਰੋਂਠਿਆਂ ਲਈ ਮਸ਼ਹੂਰ ਸੁਖਦੇਵ ਢਾਬਾ ਦੇ ਡਾਇਰੈਕਟਰ ਨੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ।
ਜਦੋਂ ਭੁੱਖੇ ਭਾਣੇ ਕਿਸਾਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਸੁਖਦੇਵ ਢਾਬੇ ’ਤੇ ਪਹੁੰਚੇ ਤਾਂ ਉਨ੍ਹਾਂ ਲਈ ਢਾਬੇ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ। ਬਹੁਤੇ ਕਿਸਾਨਾਂ ਕੋਲ ਖਾਣੇ ਦੇ ਪੈਸੇ ਨਹੀਂ ਸਨ, ਪਰ ਸੁਖਦੇਵ ਢਾਬੇ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਖਾਣਾ ਦੇਣ ਤੋਂ ਇਨਕਾਰ ਨਹੀਂ ਕੀਤਾ। ਸੁਖਦੇਵ ਢਾਬੇ ਨੇ ਇੱਕ ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਮੁਫ਼ਤ ਵਿੱਚ ਖਾਣਾ ਖੁਆਇਆ ਤੇ ਅੱਗੇ ਲਈ ਰਵਾਨਾ ਕਰ ਦਿੱਤਾ।