ਦਿੱਲੀ:ਪੰਜਾਬ ਕਾਂਗਰਸ ’ਚ ਚਲ ਰਹੇ ਕਲੇਸ਼ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਦਾਅ ਖੇਡਦੇ ਹੋਏ ਸੁਖਪਾਲ ਖਹਿਰਾ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕੀਤਾ। ਉੱਥੇ ਹੀ ਦੂਜੇ ਪਾਸੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹਨਾਂ ਨੇ ਆਪਣੀ ਪਾਰਟੀ ਕਾਂਗਰਸ ਵਿੱਚ ਰਲਾ ਲਈ ਹੈ ਤੇ ਹੁਣ ਕਾਂਗਰਸੀ ਚੋਣ ਨਿਸ਼ਾਨ ਹੇਠਾਂ ਹੀ ਚੋਣਾਂ ਲੜੀਆਂ ਜਾਣਗੀਆਂ।
ਇਹ ਵੀ ਪੜੋ: Punjab Congress Conflict: 20 ਜੂਨ ਨੂੰ ਦਿੱਲੀ ਹਾਜ਼ਰੀ ਭਰੇਗੀ ਸਮੂਹ ਪੰਜਾਬ ਕਾਂਗਰਸ
ਉਥੇ ਹੀ ਸੁਖਪਾਲ ਖਹਿਰਾ ਦੇ ਨਾਲ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ 20 ਜੂਨ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਨੇ ਸੱਦਾ ਦਿੱਤਾ ਹੈ ਜਿਥੇ ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਹੈ ਕਿ ਸੋਨੀਆ ਗਾਂਧੀ ਨੇ ਪੰਜਾਬ ਦੀ ਜ਼ਮੀਨੀ ਹਕੀਕਤ ਜਾਨਣ ਲਈ ਸਰਵੇ ਵੀ ਕਰਵਾਇਆ ਹੈ।