ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਵਿੱਚ ਸ਼ਾਮਲ (Sunil Jakhar can join BJP) ਹੋਣਗੇ। ਅੱਜ ਦੁਪਹਿਰ 1:30 ਵਜੇ ਦਿੱਲੀ ਵਿਖੇ ਜਾਖੜ ਭਾਜਪਾ ਵਿੱਚ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਸੁਨੀਲ ਜਾਖੜ ਨੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਖੁਦ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰ ਸਕਦੇ ਹਨ।
ਕੁਝ ਦਿਨ ਪਹਿਲਾਂ ਕਾਂਗਰਸ ਨੂੰ ਕਿਹਾ ਅਲਵਿਦਾ:ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੁਨੀਲ ਜਾਖੜ ਨੇ ਕਾਂਗਰਸ ਛੱਡ ਦਿੱਤੀ ਸੀ। ਆਪਣੇ ਸਾਰੇ ਅਹੁਦਿਆਂ ਤੋਂ ਹਟਾਉਣ ’ਤੇ ਸੁਨੀਲ ਜਾਖੜ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਕਿਹੜੇ ਅਹੁਦੇ ਸੀ ਜਿਨ੍ਹਾਂ ਤੋਂ ਉਨ੍ਹਾਂ ਨੂੰ ਹਟਾਇਆ ਗਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਦਾ ਦਿਲ ਤੋੜਿਆ ਹੈ। ਨੋਟਿਸ ਦੇਣ ਦੀ ਥਾਂ ਉਨ੍ਹਾਂ ਦੇ ਨਾਲ ਗੱਲ ਕੀਤੀ ਜਾ ਸਕਦੀ ਸੀ।
ਇਹ ਵੀ ਪੜੋ:ਪੁਲਿਸ ਚੌਕੀਆਂ ਤੇ ਬੈਰੀਕੇਡਾਂ ’ਤੇ ਲੱਗੇ ਇਸ਼ਤਿਹਾਰਾਂ ਤੋਂ ਪ੍ਰਸ਼ਾਸਨ ਕਿਉਂ ਅਨਜਾਣ, ਲਾਪਰਵਾਹੀ ਜਾਂ ਮਿਲੀਭੁਗਤ ?
ਸੁਨੀਲ ਜਾਖੜ ਨੇ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਪਾਰਟੀ ਚ ਰਹਿਣਾ ਜਰੂਰੀ ਹੈ। ਪਰ ਉਨ੍ਹਾਂ ਨੂੰ ਸਹੀ ਗਲਤ ਖੁਦ ਦੇਖਣ ਹੋਵੇਗਾ। ਉਨ੍ਹਾਂ ਨੂੰ ਹਰ ਚੀਜ਼ ਦੀ ਪਰਖ ਹੋਣੀ ਚਾਹੀਦੀ ਹੈ। ਸਹੀ ਗਲਤ ਬਾਰੇ ਕੋਈ ਹੋਰ ਨਹੀਂ ਦੱਸੇਗਾ ਤੁਹਾਨੂੰ ਆਪ ਹੀ ਸਭ ਦੇਖਣਾ ਹੋਵੇਗਾ। ਜੇਕਰ ਤੁਸੀਂ ਪਾਰਟੀ ਚਲਾਉਣੀ ਹੈ ਤਾਂ ਫੈਸਲਾ ਤੁਹਾਨੂੰ ਆਪ ਹੀ ਲੈਣਾ ਹੋਵੇਗਾ। ਕੁਝ ਸਮਾਂ ਪਹਿਲਾਂ ਹੀ ਕਾਂਗਰਸ ਹਾਈਕਮਾਂਡ ਵੱਲੋਂ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ। ਜਿਸ ’ਚ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ।