ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੂੰ ਲਗਾਮ ਲਾਉਣ ਲਈ ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਲੌਕਡਾਊਨ ਉੱਤੇ ਵਿਚਾਰ ਕਰਨ ਦੀ ਗੱਲ ਕਹੀ ਹੈ। ਸੁਪੀਰਮ ਕੋਰਟ ਨੇ ਸਰਕਾਰਾਂ ਨੂੰ ਕਿਹਾ ਕਿ ਉਹ ਲੋਕ ਕਲਿਆਣ ਦੇ ਹਿੱਤ ਵਿੱਚ ਦੂਜੀ ਲਹਿਰ ਦੇ ਵਾਇਰਸ ਨੂੰ ਕਾਬੂ ਕਰਨ ਦੇ ਲਈ ਲੌਕਡਾਊਨ ਲਗਾਉਣ ਵਿਚਾਰ ਕਰ ਸਕਦੇ ਹੈ। ਸੁਪਰੀਮ ਕੋਰਟ ਵੱਲੋਂ ਇਹ ਗੱਲ ਅਜਿਹੇ ਸਮੇਂ ਕਹੀ ਗਈ ਜਦੋਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ 4 ਲੱਖ ਦੇ ਕਰੀਬ ਪਹੁੰਚ ਗਏ ਹਨ।
ਸਿਖਰਲੀ ਅਦਾਲਤ ਨੇ ਇਹ ਵੀ ਕਿਹਾ ਕਿ ਲੌਕਡਾਊਨ ਲਗਾਉਣ ਤੋਂ ਪਹਿਲਾਂ ਸਰਕਾਰ ਇਹ ਸੁਨਿਚਿਤ ਕਰੇ ਕਿ ਇਸ ਦਾ ਸਮਾਜਿਕ ਅਤੇ ਆਰਥਿਕ ਪ੍ਰਭਾਵ ਘੱਟ ਪਵੇ। ਕੋਰਟ ਮੁਤਾਬਕ ਜਿਨ੍ਹਾਂ ਲੋਕਾਂ ਉੱਤੇ ਲੌਕਡਾਊਨ ਦਾ ਅਸਰ ਪੈ ਸਕਦਾ ਹੈ ਉਨ੍ਹਾਂ ਦੇ ਲਈ ਖ਼ਾਸ ਇੰਤਜ਼ਾਮ ਕਰੇ।