ਚੰਡੀਗੜ੍ਹ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਅਤੇ ਚੋਣ ਕਮਿਸ਼ਨਰਾਂ (ਈਸੀ) ਦੀ ਨਿਯੁਕਤੀ ਲਈ ਕਾਲਜੀਅਮ ਵਰਗੀ ਪ੍ਰਣਾਲੀ ਬਣਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਣਾਇਆ ਹੈ। ਜਸਟਿਸ ਕੇਐਮ ਜੋਸੇਫ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਜਾਂ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਆਗੂ ਅਤੇ ਭਾਰਤ ਦੇ ਚੀਫ਼ ਜਸਟਿਸ ਦੀ ਇੱਕ ਕਮੇਟੀ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਚੁਣੇਗੀ। ਹਾਲਾਂਕਿ ਨਿਯੁਕਤੀ ਦਾ ਅਧਿਕਾਰ ਰਾਸ਼ਟਰਪਤੀ ਕੋਲ ਹੀ ਰਹੇਗਾ।
ਅਦਾਲਤ ਨੇ 24 ਨਵੰਬਰ ਨੂੰ ਫੈਸਲਾ ਰੱਖਿਆ ਸੀ ਸੁਰੱਖਿਅਤ:ਬੈਂਚ ਵਿੱਚ ਜਸਟਿਸ ਅਜੈ ਰਸਤੋਗੀ, ਜਸਟਿਸ ਅਨਿਰੁਧ ਬੋਸ, ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਸੀਟੀ ਰਵੀਕੁਮਾਰ ਸ਼ਾਮਲ ਹਨ। ਬੈਂਚ ਨੇ ਇਸ ਮੁੱਦੇ 'ਤੇ ਪਿਛਲੇ ਸਾਲ 24 ਨਵੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਂਦਰ ਵੱਲੋਂ ਕਮਿਸ਼ਨਰਾਂ ਦੀ ਨਿਯੁਕਤੀ ਵਿੱਚ ਦਿਖਾਈ ਗਈ ਕਾਹਲੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਫਾਈਲ 24 ਘੰਟਿਆਂ ਵਿੱਚ ਬਿਜਲੀ ਦੀ ਰਫ਼ਤਾਰ ਨਾਲ ਵਿਭਾਗਾਂ ਵਿੱਚੋਂ ਲੰਘ ਗਈ। ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦਾ ਸਖ਼ਤ ਵਿਰੋਧ ਕੀਤਾ ਹੈ। ਅਟਾਰਨੀ ਜਨਰਲ ਆਰ ਵੈਂਕਟਾਰਮਣੀ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਜੁੜੇ ਸਾਰੇ ਮਾਮਲੇ ਨੂੰ ਪੂਰੀ ਤਰ੍ਹਾਂ ਨਾਲ ਦੇਖਣ ਦੀ ਲੋੜ ਹੈ।
ਇਹ ਵੀ ਪੜ੍ਹੋ:SI Arrested for taking Bribes : ਹਿਰਾਸਤ ਚੋਂ ਛੱਡਣ ਬਦਲੇ ਸਬ-ਇੰਸਪੈਕਟਰ ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ