ਨਵੀਂ ਦਿੱਲੀ:ਲਖੀਮਪੁਰ ਖੀਰੀ ਹਿੰਸਾ ਮਾਮਲੇ ’ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਟੇਟਸ ਰਿਪੋਰਟ ਦਾਖਿਲ ਕਰਨ ’ਚ ਦੇਰੀ ਕਰਨ ’ਤੇ ਸਰਕਾਰ ਨੂੰ ਝਾੜ ਲਗਾਈ ਹੈ। ਉੱਤਰਪ੍ਰਦੇਸ਼ ਦੇ ਲਖੀਮਪੁਰ ਖੀਰੀ ਚ ਤਿੰਨ ਅਕਤਬੂਰ ਨੂੰ ਹੋਈ ਹਿੰਸਾ ਦੇ ਮਾਮਲੇ ’ਚ ਹੁਣ 26 ਅਕਤਬੂਰ ਨੂੰ ਸੁਪਰੀਮ ਕੋਰਟ ਚ ਸੁਣਵਾਈ ਹੋਵੇਗੀ। ਅੱਜ ਦੀ ਸੁਣਵਾਈ ਦੌਰਾਨ ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵ ਨੇ ਅਦਾਲਤ ਨੂੰ ਦੱਸਿਆ ਕਿ ਅਦਾਲਤ ਵਿੱਚ ਇੱਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ, ਜਿਸ 'ਤੇ ਅਦਾਲਤ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਇਸ ਨੂੰ ਘੱਟੋ -ਘੱਟ ਇੱਕ ਦਿਨ ਪਹਿਲਾਂ ਦਾਇਰ ਕਰਨ ਲਈ ਕਿਹਾ ਗਿਆ।
ਸੁਪਰੀਮ ਕੋਰਟ ਨੇ ਕਿਹਾ ਕਿ ਸਾਰੇ ਗਵਾਹਾਂ ਦੇ ਬਿਆਨ 164 ਵਿੱਚ ਕਿਉਂ ਦਰਜ ਨਹੀਂ ਹੋਏ ਸਿਰਫ 4 ਹੀ ਕਿਉਂ? ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਲਖੀਮਪੁਰ ਖੇੜੀ ਘਟਨਾ ਦੇ ਬਾਕੀ ਗਵਾਹਾਂ ਦੇ ਬਿਆਨ ਨਿਆਂਇਕ ਮੈਜਿਸਟਰੇਟ ਦੇ ਸਾਹਮਣੇ ਦਰਜ ਕਰਨ ਲਈ ਕਿਹਾ ਹੈ।