ਨਵੀਂ ਦਿੱਲੀ: ਖੇਤੀਬਾੜੀ ਮੰਤਰਾਲੇ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਖਲ ਕੀਤਾ ਹੈ। ਹਲਫਨਾਮਾ ਦਾਖਲ ਕਰਦਿਆਂ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਕੀਤੇ ਗਏ ਯਤਨਾਂ ਦਾ ਜ਼ਿਕਰ ਕੀਤਾ ਗਿਆ ਹੈ। ਉਥੇ ਹੀ ਦਿੱਲੀ ਪੁਲਿਸ ਵੱਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕਿਸਾਨਾਂ ਨੂੰ 26 ਜਨਵਰੀ ਨੂੰ ਪ੍ਰਸਤਾਵਿਤ ਟਰੈਕਟਰ ਰੈਲੀ ਜਾ ਕਿਸੇ ਵੀ ਤਰ੍ਹਾਂ ਦੇ ਮਾਰਚ 'ਤੇ ਰੋਕ ਲਗਾਉਣ ਦੇ ਆਦੇਸ਼ ਦੇਣ ਦੀ ਬੇਨਤੀ ਕੀਤੀ ਹੈ।
ਸੁਪਰੀਮ ਕੋਰਟ ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਦਿੱਲੀ ਦੀਆਂ ਹੱਦਾਂ ‘ਤੇ ਕਿਸਾਨ ਅੰਦੋਲਨ ਦੇ ਸੰਦਰਭ ਵਿੱਚ ਆਪਣਾ ਫੈਸਲਾ ਸੁਣਾਏਗੀ। ਇਹ ਸੰਭਵ ਹੈ ਕਿ ਅਦਾਲਤ ਇਸ ਰੁਕਾਵਟ ਨੂੰ ਸੁਲਝਾਉਣ ਦੇ ਇਰਾਦੇ ਨਾਲ ਦੇਸ਼ ਦੇ ਸਾਬਕਾ ਚੀਫ਼ ਜਸਟਿਸ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਕਮੇਟੀ ਗਠਿਤ ਕਰੇ।