ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਦੇ ਮਾਮਲੇ ’ਚ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ਨੂੰ ਰੱਦ ਕਰ ਦਿੱਤਾ ਹੈ।
ਇਹ ਵੀ ਪੜੋ: '15 ਤਰੀਕ ਤੋਂ ਬਾਅਦ ਮੁੜ ਹੋਵੇਗਾ 7-8 ਦਿਨਾਂ ਇਜਲਾਸ'
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਮੈਡੀਕਲ ਗ੍ਰਾਉਂਡ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕੋਰਟ ’ਚ ਸੀਬੀਆਈ ਨੇ ਸੱਜਣ ਕੁਮਾਰ ਦੀ ਮੈਡੀਕਲ ਰਿਪੋਰਟ ਦਾਖਿਲ ਕੀਤੀ ਹੈ। ਇਸ ਰਿਪੋਰਟ ’ਤੇ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਐਮਐਮ ਸੁੰਦਰੇਸ਼ ਦੀ ਬੈਚ ਨੇ ਇਹ ਕਹਿੰਦੇ ਹੋਏ ਅਰਜੀ ਨੂੰ ਖਾਰਿਜ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ।
ਜਸਟਿਸ ਕੌਲ ਨੇ ਸੱਜਣ ਕੁਮਾਰ ਦੇ ਵਕੀਲ ਸੀਨੀਅਰ ਵਕੀਲ ਰਣਜੀਤ ਕੇ ਨੂੰ ਕਿਹਾ ਕਿ ਸੱਜਣ ਕੁਮਾਰ ’ਤੇ ਘਿਨਾਉਣੇ ਅਪਰਾਧਾਂ ਦਾ ਦੋਸ਼ ਹੈ ਅਤੇ ਤੁਸੀਂ ਚਾਹੁੰਦੇ ਹੋ ਕਿ ਉਸ ਨਾਲ ਕਿਸੇ ਸੁਪਰ ਵੀਆਈਪੀ ਮਰੀਜ਼ ਵਰਗਾ ਸਲੂਕ ਕੀਤਾ ਜਾਵੇ।
ਸੀਬੀਆਈ ਵੱਲੋਂ ਪੇਸ਼ ਕੀਤੀ ਗਈ ਮੈਡੀਕਲ ਰਿਪੋਰਟ ’ਚ ਕਿਹਾ ਗਿਆ ਕਿ ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਸੱਜਣ ਕੁਮਾਰ ਮੇਦਾਂਤਾ ਚ ਇਲਾਜ ਕਰਵਾਉਣਾ ਚਾਹੁੰਦੇ ਹਨ ਜਿਸ ’ਤੇ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਹਿਰਾਸਤ ’ਚ ਰਹਿ ਕੇ ਇਲਾਜ ਕਰਵਾ ਸਕਦੇ ਹਨ। ਨਾਲ ਹੀ ਕੋਰਟ ਨੇ ਇਹ ਵੀ ਕਿਹਾ ਸੱਜਣ ਕੁਮਾਰ ਇਕਲੌਤਾ ਅਜਿਹੇ ਬਿਮਾਰ ਨਹੀਂ ਹਨ ਜਿਨ੍ਹਾਂ ਨੂੰ ਸਪੈਸ਼ਲ ਟ੍ਰੀਟਮੇਂਟ ਦਿੱਤਾ ਜਾਵੇ।
ਕਾਬਿਲੇਗੌਰ ਹੈ ਕਿ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ, ਦਿੱਲੀ ਦੇ ਰਾਜ ਨਗਰ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰਨ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
1984 ਸਿੱਖ ਨਸਲਕੁਸ਼ੀ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੱਜਣ ਕੁਮਾਰ ਜੋ ਕਿ 1984 ਸਿੱਖ ਨਸਲਕੁਸ਼ੀ ਦਾ ਦੋਸ਼ੀ ਹੈ, ਉਸਦੀ ਜਮਾਨਤ ਅਰਜੀ ਨੂੰ ਸੁਪਰੀਮ ਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ ਹੈ। ਇਸ ਫੈਸਲੇ ਲਈ ਉਹ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ।