ਜੀਰਾ:ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agri Minister Kaka Randip Singh Nabha) ਨੇ ਅੱਜ ਜੀਰਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਰਜਨਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਦੇ 8556 ਕਰੋੜਾਂ ਰੁਪਏ ਦੇ ਕਰਜ਼ੇ ਮੁਆਫ (Farmers loan waived) ਕੀਤੇ ਹਨ। ਕਾਕਾ ਰਣਦੀਪ ਸਿੰਘ ਇਥੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸੱਦੇ ਤੇ ਅੱਜ ਹਲਕੇ ਵਿੱਚ 17 ਕਰੋੜ ਰੁਪਏ ਦੇ ਵੱਖ ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਲਈ ਇੱਥੇ ਪਹੁੰਚੇ ਸਨ।
ਉਨ੍ਹਾਂ ਕਿਹਾ ਕਿ ਤਾਲਾਬੰਦੀ ਦੇ ਚਲਦਿਆਂ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਸਨ ਅਤੇ ਮਨਰੇਗਾ ਕਾਮਿਆਂ ਨੂੰ ਵੀ ਕੰਮ ਨਾ ਮਿਲਣ ਕਰਕੇ ਉਨ੍ਹਾਂ ਦੀ ਆਰਥਿਕ ਹਾਲਤ ਕਮਜ਼ੋਰ ਹੋ ਗਈ ਸੀ ਜਿਨ੍ਹਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਦੇ 31 ਜੁਲਾਈ ਤੱਕ ਦੇ ਬਿਜਲੀ ਦੇ ਅਤੇ ਪਾਣੀ ਦੇ ਬਿੱਲ ਮੁਆਫ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਅਤੇ ਪੈਟਰੋਲ ਦੀਆਂ ਕੀਮਤਾਂ 10 ਰੁਪਏ ਕਟੌਤੀ ਕੀਤੀ ਹੈ।