ਪੁਲਵਾਮਾ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸ਼ੱਕੀ ਅੱਤਵਾਦੀਆਂ ਵਲੋਂ ਇਕ ਪੁਲਿਸ ਕਾਂਸਟੇਬਲ ਦੀ ਹੱਤਿਆ ਕਰ ਦਿੱਤੀ ਗਈ, ਜਿਸ ਤੋਂ ਬਾਅਦ ਕਾਂਸਟੇਬਲ ਦੀ ਲਾਸ਼ ਨੂੰ ਜ਼ਿਲ੍ਹਾ ਪੁਲਿਸ ਲਾਈਨ 'ਚ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਦੱਖਣੀ ਕਸ਼ਮੀਰ ਦੇ ਡੀਆਈਜੀ ਅਬਦੁਲ ਜੱਬਾਰ, ਐਸਐਸਪੀ ਅਨੰਤਨਾਗ, ਐਸਐਸਪੀ ਪੁਲਵਾਮਾ ਅਤੇ ਡੀਸੀ ਪੁਲਵਾਮਾ ਮੌਜੂਦ ਸਨ।
ਇਸ ਤੋਂ ਬਾਅਦ ਕਾਂਸਟੇਬਲ ਰਿਆਜ਼ ਅਹਿਮਦ ਠੋਕਰ ਦੀ ਲਾਸ਼ ਨੂੰ ਉਸ ਦੇ ਜੱਦੀ ਇਲਾਕੇ ਗੋਦਾਰਾ ਲਿਆਂਦਾ ਗਿਆ, ਜਿਸ ਤੋਂ ਬਾਅਦ ਇਲਾਕੇ 'ਚ ਸੋਗ ਫੈਲ ਗਿਆ। ਕਾਂਸਟੇਬਲ ਦੇ ਅੰਤਿਮ ਸੰਸਕਾਰ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਪੁਲਿਸ ਅਧਿਕਾਰੀ ਸ਼ਾਮਲ ਹੋਏ। ਸ਼ੱਕੀ ਅੱਤਵਾਦੀ ਹਮਲੇ ਵਿਚ ਮਾਰੇ ਗਏ ਰਿਆਜ਼ ਅਹਿਮਦ ਠੋਕਰ ਨੂੰ ਜੰਮੂ-ਕਸ਼ਮੀਰ ਪੁਲਿਸ ਵਿਚ ਐਸਪੀਓ ਵਜੋਂ ਭਰਤੀ ਕੀਤਾ ਗਿਆ ਸੀ ਅਤੇ ਲਗਭਗ ਪੰਜ ਸਾਲ ਪਹਿਲਾਂ ਉਸ ਨੂੰ ਕਾਂਸਟੇਬਲ ਵਜੋਂ ਤਰੱਕੀ ਦਿੱਤੀ ਗਈ ਸੀ।