ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਦੀ ਤਾਲਮੇਲ ਕਮੇਟੀ ਨੇ ਗੁਰਨਾਮ ਸਿੰਘ ਚਢੂਨੀ ਵੱਲੋਂ ਐਤਵਾਰ ਨੂੰ ਕਈ ਰਾਜਨੀਤਕ ਪਾਰਟੀਆਂ ਨਾਲ ਕੀਤੀ ਮੀਟਿੰਗ ਨਾਲ ਸਬੰਧਤ ਵਿਵਾਦ ਬਾਰੇ ਵਿਚਾਰ ਵਟਾਂਦਰੇ ਕੀਤੇ।
ਚਢੂਨੀ ਦੀ ਸੰਯੁਕਤ ਕਿਸਾਨ ਮੋਰਚੇ ਨਾਲ ਸੁਲਾਹ, ਅਗਲੀ ਬੈਠਕ 'ਚ ਹੋਣਗੇ ਸ਼ਾਮਲ - ਗੁਰਨਾਮ ਸਿੰਘ ਚਢੂਨੀ
ਸੰਯੁਕਤ ਕਿਸਾਨ ਮੋਰਚੇ ਦੀ ਤਾਲਮੇਲ ਕਮੇਟੀ ਨੇ ਗੁਰਨਾਮ ਸਿੰਘ ਚਢੂਨੀ ਵੱਲੋਂ ਸਪੱਸ਼ਟੀਕਰਨ ਦੇਣ ਤੋਂ ਬਾਅਦ ਚਢੂਨੀ ਦੀ ਮੁਅੱਤਲੀ ਰੱਦ ਕਰ ਦਿੱਤੀ।
![ਚਢੂਨੀ ਦੀ ਸੰਯੁਕਤ ਕਿਸਾਨ ਮੋਰਚੇ ਨਾਲ ਸੁਲਾਹ, ਅਗਲੀ ਬੈਠਕ 'ਚ ਹੋਣਗੇ ਸ਼ਾਮਲ ਸੰਯੁਕਤ ਕਿਸਾਨ ਮੋਰਚੇ ਨੂੰ ਸਪੱਸ਼ਟੀਕਰਨ ਤੋਂ ਬਾਅਦ ਚਢੂਨੀ ਦੀ ਮੁਅੱਤਲੀ ਹੋਈ ਰੱਦ](https://etvbharatimages.akamaized.net/etvbharat/prod-images/768-512-10291189-thumbnail-3x2-chd.jpg)
ਗੁਰਨਾਮ ਸਿੰਘ ਨੇ ਕਮੇਟੀ ਸਾਹਮਣੇ ਆਪਣੀ ਸਥਿਤੀ ਬਾਰੇ ਦੱਸਦਿਆਂ ਲਿਖਿਆ ਕਿ ਉਨ੍ਹਾਂ ਇਹ ਮੀਟਿੰਗ ਆਪਣੀ ਨਿੱਜੀ ਸਮਰੱਥਾ ਵਿੱਚ ਬੁਲਾਈ ਸੀ। ਇਸ ਮੁਲਾਕਾਤ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਇਸ ਗੱਲ ਦਾ ਅਹਿਸਾਸ ਕਰਦਿਆਂ ਉਨ੍ਹਾਂ ਕਮੇਟੀ ਨੂੰ ਭਰੋਸਾ ਦਿੱਤਾ ਕਿ ਉਹ ਇਸ ਅੰਦੋਲਨ ਦੌਰਾਨ ਭਵਿੱਖ ਵਿੱਚ ਕਿਸੇ ਵੀ ਰਾਜਨੀਤਕ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਰਹਿਣਗੇ।
ਕਮੇਟੀ ਨੇ ਇਸ ਸਪਸ਼ਟੀਕਰਨ ਦਾ ਸਵਾਗਤ ਕਰਦਿਆਂ ਫੈਸਲਾ ਕੀਤਾ ਕਿ ਵਿਵਾਦ ਨੂੰ ਹੁਣ ਖਤਮ ਕਰ ਦੇਣਾ ਚਾਹੀਦਾ ਹੈ। ਇਹ ਇਤਿਹਾਸਕ ਲਹਿਰ ਜਿਸ ਮੋੜ 'ਤੇ ਹੈ, ਉਥੇ ਏਕਤਾ ਅਤੇ ਅਨੁਸ਼ਾਸਨ ਮਹੱਤਵਪੂਰਨ ਹਨ। ਲੋਕਾਂ ਦੇ ਸਹਿਯੋਗ ਨਾਲ ਇਹ ਅੰਦੋਲਨ ਸਿਰਫ਼ ਕਿਸਾਨ ਸੰਗਠਨ ਵੱਲੋਂ ਇਥੇ ਲਿਆਂਦਾ ਗਿਆ ਹੈ ਅਤੇ ਕਿਸਾਨ ਸੰਗਠਨ ਇਸ ਨੂੰ ਸਿਰੇ ਚਾੜ੍ਹਨਗੇ। ਕੋਈ ਵੀ ਸੰਗਠਨ ਜਾਂ ਪਾਰਟੀ ਆਪਣੇ ਆਪ ਇਸ ਲਹਿਰ ਦਾ ਸਮਰਥਨ ਕਰਨ ਲਈ ਸੁਤੰਤਰ ਹੈ, ਪਰ ਅੰਦੋਲਨ ਦਾ ਸਿੱਧੇ ਤੌਰ 'ਤੇ ਕਿਸੇ ਵੀ ਧਿਰ ਨਾਲ ਕੋਈ ਸਬੰਧ ਨਹੀਂ ਹੋਵੇਗਾ।