ਨਵੀਂ ਦਿੱਲੀ: ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਨੈਸ਼ਨਲ ਹੇਰਾਲਡ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹੇਠਲੀ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਵਿੱਚ ਪੇਸ਼ ਕੀਤੇ ਪ੍ਰਮੁੱਖ ਸਬੂਤਾਂ ਦੇ ਅਧਾਰ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਸ ਦੇ ਪੁੱਤਰ ਰਾਹੁਲ ਗਾਂਧੀ ਅਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਆਗਿਆ ਤੋਂ ਇਨਕਾਰ ਕਰ ਦਿੱਤਾ ਸੀ।
ਹੇਠਲੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 244 ਅਧੀਨ ਦਾਇਰ ਕੀਤੀ ਗਈ ਅਰਜ਼ੀ ਵਿੱਚ ਸਵਾਮੀ ਨੇ ਸੁਪਰੀਮ ਕੋਰਟ ਦੇ ਸੱਕਤਰ ਜਨਰਲ (ਰਜਿਸਟਰੀ ਅਫਸਰ), ਭੂਮੀ ਅਤੇ ਵਿਕਾਸ ਦੇ ਉੱਚ ਅਧਿਕਾਰੀ ਅਤੇ ਆਮਦਨ ਕਰ ਵਿਭਾਗ ਦੇ ਉੱਚ ਅਧਿਕਾਰੀ ਸਣੇ ਕੁਝ ਗਵਾਹਾਂ ਨੂੰ ਸੰਮਨ ਭੇਜਣ ਦੀ ਅਪੀਲ ਕੀਤੀ ਸੀ।