ਕੋਲਕਾਤਾ: ਪੱਛਮੀ ਬੰਗਾਲ ’ਚ ਭਾਜਪਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਸਵੱਪਨ ਦਾਸਗੁਪਤਾ ਨੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਹਾਲੇ ਮਨਜ਼ੂਰ ਨਹੀਂ ਹੋਇਆ। ਤ੍ਰਿਣਮੂਲ ਕਾਂਗਰਸ (TMC) ਨੇ ਸਵੱਪਨ ਦਾਸਗੁਪਤਾ ਦੀ ਉਮੀਦਵਾਰੀ ਉੱਤੇ ਸਵਾਲ ਚੁੱਕੇ ਗਏ ਹਨ। TMC ਸੰਸਦ ਮੈਂਬਰ ਮਹੁਆ ਮੋਇਤਰਾ ਨੇ ਸੰਵਿਧਾਨ ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਦਾਸਗੁਪਤਾ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਸੀ।
ਦੋਸ਼ ਲੱਗਣ ਤੋਂ ਬਾਅਦ ਗੁਪਤਾ ਨੇ ਕਿਹਾ ਕਿ ਮੈਂ ਹਾਲੇ ਨਾਮਜ਼ਦਗੀ ਕਾਗਜ਼ ਦਾਖਲ ਨਹੀਂ ਕੀਤਾ, ਨਾਮਜ਼ਦਗੀ ਤੋਂ ਪਹਿਲਾਂ ਸਾਰੇ ਵਿਵਾਦ ਹੱਲ ਕਰ ਲਏ ਜਾਣਗੇ। ਮਹੁਆ ਮੋਇਤਰਾ ਨੇ ਟਵੀਟ ਕੀਤਾ, ਸਵੱਪਨ ਦਾਸਗੁਪਤਾ ਪੱਛਮੀ ਬੰਗਾਲ ਚੋਣਾਂ ’ਚ ਭਾਜਪਾ ਉਮੀਦਵਾਰ ਹਨ।