ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਹੈ ਕਿ ਕੋਵਿਡ-19 ਟੀਕਾਕਰਨ ਮੁਹਿੰਮ ਦੇ ਤਹਿਤ ਫ਼ਰੰਟਲਾਈਨ ਵਰਕਰਾਂ ਨੂੰ ਫ਼ਰਵਰੀ ਤੱਕ ਕੋਰੋਨਾ ਵਾਇਰਸ ਵਿਰੁੱਧ ਤਿੰਨ ਕਰੋੜ ਸਿਹਤ ਕਰਮੀਆਂ ਨੂੰ ਟੀਕਾਕਰਨ ਪੂਰਾ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਰਾਜਾਂ ਨੂੰ ਅਜਿਹੇ ਕਰਮਚਾਰੀਆਂ ਦਾ ਡਾਟਾ 26 ਜਨਵਰੀ ਤੱਕ ਡਿਜੀਟਲ ਪਲੇਟਫ਼ਾਰਮ ‘ਤੇ ਅਪਲੋਡ ਕਰਨ ਲਈ ਕਿਹਾ ਗਿਆ ਹੈ।
ਡਾ. ਹਰਸ਼ਵਰਧਨ ਨੇ ਇੱਕ ਇੰਟਰਵਿਊ ਵਿੱਚ ਕਿਹਾ, ‘ਪਹਿਲੇ ਪੜਾਅ ਤਹਿਤ ਸਿਹਤ ਕਰਮਚਾਰੀਆਂ ਨੂੰ ਟੀਕਾ ਲਾਉਣ ਦਾ ਕੰਮ 16 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ। ਦੂਜੇ ਪੜਾਅ ਵਿੱਚ, ਫ਼ਰੰਟਲਾਈਨ ਦੇ ਹੋਰ ਕਰਮਚਾਰੀਆਂ ਨੂੰ ਟੀਕਾ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ, ‘ਰਾਜਾਂ ਨੂੰ ਵਾਇਰਸ ਖ਼ਿਲਾਫ਼ ਫ਼ਰੰਟ‘ ਤੇ ਕੰਮ ਕਰ ਰਹੇ ਦੂਜੇ ਕਰਮਚਾਰੀਆਂ ਦਾ ਡਾਟਾ ਡਿਜੀਟਲ ਪਲੇਟਫਾਰਮ ‘ਤੇ 26 ਜਨਵਰੀ ਤੱਕ ਅਪਲੋਡ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਟੀਕਾ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਸਿਹਤ ਕਰਮਚਾਰੀਆਂ ਨੂੰ ਟੀਕਾ ਲਾਉਣ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਰਾਜਾਂ ਨੂੰ 12 ਜਨਵਰੀ ਤੱਕ ਡਾਟਾ ਅਪਲੋਡ ਕਰਨ ਲਈ ਕਿਹਾ ਗਿਆ ਸੀ ਅਤੇ ਉਸ ਤੋਂ ਬਾਅਦ ਹੀ ਟੀਕਾਕਰਨ ਦਾ ਕੰਮ 16 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ।
ਜੂਨ-ਜੁਲਾਈ ਤੱਕ 300 ਮਿਲੀਅਨ ਲੋਕਾਂ ਦਾ ਟੀਕਾਕਰਨ ਕਰਨ ਦਾ ਟੀਚਾ