ਨਵੀਂ ਦਿੱਲੀ:ਇਨਫੋਰਸਮੈਂਟ ਡਾਇਰੈਕਟੋਰੇਟ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਨੂੰ ਤਲਬ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੀ ਆਗੂ 44 ਸਾਲਾ ਕਵਿਤਾ ਨੂੰ 9 ਮਾਰਚ ਨੂੰ ਦਿੱਲੀ ਵਿੱਚ ਸੰਘੀ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਵਿਤਾ ਨੂੰ ਹੈਦਰਾਬਾਦ ਦੇ ਕਾਰੋਬਾਰੀ ਰਾਮਚੰਦਰ ਪਿੱਲਈ ਦੇ ਸਾਹਮਣੇ ਬੈਠ ਕੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਪਿੱਲੈ ਨੂੰ ਈਡੀ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ।
Delhi Excise Policy Case: ਈਡੀ ਨੇ ਤੇਲੰਗਾਨਾ ਦੇ ਸੀਐਮ ਕੇਸੀਆਰ ਦੀ ਧੀ ਨੂੰ ਪੁੱਛਗਿੱਛ ਲਈ ਬੁਲਾਇਆ - ਈਡੀ
ਈਡੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਸੂਤਰਾਂ ਮੁਤਾਬਕ, ਕੇ. ਕਵਿਤਾ ਤੋਂ ਵੀਰਵਾਰ ਨੂੰ ਪੁੱਛਗਿੱਛ ਕੀਤੀ ਜਾਵੇਗੀ।
![Delhi Excise Policy Case: ਈਡੀ ਨੇ ਤੇਲੰਗਾਨਾ ਦੇ ਸੀਐਮ ਕੇਸੀਆਰ ਦੀ ਧੀ ਨੂੰ ਪੁੱਛਗਿੱਛ ਲਈ ਬੁਲਾਇਆ Delhi Excise Policy Case](https://etvbharatimages.akamaized.net/etvbharat/prod-images/768-512-17936089-thumbnail-4x3-kcs.jpg)
ਪਿੱਲਈ ਦੱਖਣੀ ਸਮੂਹ ਦੀ ਨੁਮਾਇੰਦਗੀ ਕਰਦਾ ਹੈ:ਈਡੀ ਨੇ ਪਹਿਲਾਂ ਵੀ ਕਿਹਾ ਸੀ ਕਿ ਪਿੱਲਈ "ਦੱਖਣੀ ਸਮੂਹ ਦੀ ਨੁਮਾਇੰਦਗੀ ਕਰਦਾ ਹੈ।" ਏਜੰਸੀ ਦੇ ਅਨੁਸਾਰ, 'ਦੱਖਣੀ ਸਮੂਹ' ਵਿੱਚ ਸਾਰਥ ਰੈੱਡੀ (ਅਰਬਿੰਦੋ ਫਾਰਮਾ ਦੇ ਪ੍ਰਮੋਟਰ), ਮਗੁੰਥਾ ਸ਼੍ਰੀਨਿਵਾਸਲੂ ਰੈੱਡੀ (ਵਾਈਐਸਆਰ ਕਾਂਗਰਸ ਦੇ ਸੰਸਦ ਮੈਂਬਰ ਅਤੇ ਓਂਗੋਲ ਤੋਂ ਲੋਕ ਸਭਾ ਮੈਂਬਰ), ਕਵਿਤਾ ਅਤੇ ਹੋਰ ਸ਼ਾਮਲ ਹਨ। ਕਵਿਤਾ ਨੇ ਕਿਹਾ ਸੀ ਕਿ ਉਹ 10 ਮਾਰਚ ਨੂੰ ਦਿੱਲੀ ਜਾ ਕੇ ਜੰਤਰ-ਮੰਤਰ 'ਤੇ ਮਰਨ ਵਰਤ ਰੱਖੇਗੀ ਅਤੇ ਸੰਸਦ ਦੇ ਆਗਾਮੀ ਸੈਸ਼ਨ 'ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰਨ ਦੀ ਮੰਗ ਕਰੇਗੀ। ਬੀਆਰਐਸ ਆਗੂ ਤੋਂ ਇਸ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਵੀ ਪੁੱਛਗਿੱਛ ਕੀਤੀ ਸੀ।
ਮਨੀਸ਼ ਸਿਸੋਦੀਆਂ 20 ਮਾਰਚ ਤੱਕ ਲਈ ਨਿਆਂਇਕ ਹਿਰਾਸਤ 'ਚ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜੀਐਨਸੀਟੀਡੀ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਪਿਛਲੇ ਸਾਲ ਇਸ ਮਾਮਲੇ ਵਿੱਚ ਆਪਣੀ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ 'ਤੇ ਜੁਲਾਈ 'ਚ ਸੀਬੀਆਈ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਵਿੱਚ ਸੀਬੀਆਈ ਵੱਲੋਂ ਜੀਐਨਸੀਟੀਡੀ ਐਕਟ 1991, ਵਪਾਰ ਨਿਯਮਾਂ (ਟੀਓਬੀਆਰ)-1993, ਦਿੱਲੀ ਆਬਕਾਰੀ ਐਕਟ-2009 ਅਤੇ ਦਿੱਲੀ ਆਬਕਾਰੀ ਨਿਯਮ-2010 ਦੀ ਪਹਿਲੀ ਨਜ਼ਰੇ ਉਲੰਘਣਾ ਕੀਤੀ ਗਈ ਸੀ। (ਪੀਟੀਆਈ-ਭਾਸ਼ਾ)
ਇਹ ਵੀ ਪੜ੍ਹੋ:Police acted strictly: ਹੋਲੀ ਮੌਕੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ, ਡਰਿੰਕ ਐਂਡ ਡਰਾਈਵ 'ਤੇ ਪੁਲਿਸ ਸਖ਼ਤ, ਸੰਵੇਦਨਸ਼ੀਲ ਇਲਾਕਿਆਂ 'ਚ ਨਾਕੇਬੰਦੀ