ਤੰਜੌਰ: ਕਰੀਮੇਡੂ ਅਪਾਰ ਮੰਦਰ ਦੇ ਰੱਥ ਨਾਲ ਅਚਾਨਕ ਹਾਈ ਵੋਲਟੇਜ ਬਿਜਲੀ ਦੀ ਤਾਰ ਟਕਰਾਉਣ ਕਾਰਨ ਹਾਦਸਾ ਹੋ ਗਿਆ ਜਿਸ ਵਿੱਚ 11 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੱਥ ਤਿਉਹਾਰ ਤੋਂ ਬਾਅਦ ਮੰਦਰ ਵੱਲ ਪਰਤ ਰਿਹਾ ਸੀ। ਹਾਦਸੇ ਤੋਂ ਬਾਅਦ 4 ਸ਼ਰਧਾਲੂ ਜ਼ਖਮੀ ਹਨ ਗੰਭੀਰ ਜ਼ਖਮੀ ਹੋ ਕੇ ਹਸਪਤਾਲ 'ਚ ਭਰਤੀ ਹਨ।
ਪੁਲਿਸ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਰੱਥ ਨੂੰ ਮੋੜਿਆ ਜਾ ਰਿਹਾ ਸੀ ਕਿ ਇਸੇ ਦੌਰਾਨ ਇਹ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਿਆ, ਜਿਸ ਕਾਰਨ ਰੱਥ ਵਿੱਚ ਮੌਜੂਦ ਲੋਕਾਂ ਨੂੰ ਕਰੰਟ ਲੱਗ ਗਿਆ। ਘਟਨਾ 'ਚ ਜ਼ਖਮੀ ਹੋਏ 4 ਲੋਕਾਂ ਨੂੰ ਤੰਜਾਵੁਰ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ। ਟੀਵੀ 'ਤੇ ਪ੍ਰਸਾਰਿਤ ਫੁਟੇਜ 'ਚ ਕਰੰਟ ਨਾਲ ਰੱਥ ਪੂਰੀ ਤਰ੍ਹਾਂ ਨੁਕਸਾਨਿਆ ਹੋਇਆ ਦਿਖਾਈ ਦੇ ਰਿਹਾ ਹੈ। ਤਿਰੂਚਿਰਾਪੱਲੀ (ਸੈਂਟਰਲ ਜ਼ੋਨ) ਦੇ ਪੁਲਿਸ ਇੰਸਪੈਕਟਰ ਜਨਰਲ ਵੀ ਬਾਲਾਕ੍ਰਿਸ਼ਨਨ ਨੇ ਦੱਸਿਆ ਕਿ ਤੰਜਾਵੁਰ ਜ਼ਿਲ੍ਹੇ ਵਿੱਚ ਮੰਦਰ ਰੱਥ ਉਤਸਵ ਦੌਰਾਨ ਰੱਥ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆਉਣ ਨਾਲ 14 ਹੋਰ ਜ਼ਖ਼ਮੀ ਹੋ ਗਏ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।