ਪੰਜਾਬ

punjab

ETV Bharat / bharat

Ghaziabad Fire: ਟੈਂਟ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਝੁਲਸਣ ਨਾਲ ਦੋ ਔਰਤਾਂ ਦੀ ਮੌਤ

ਗਾਜ਼ੀਆਬਾਦ ਦੇ ਲੋਨੀ ਸਰਹੱਦੀ ਇਲਾਕੇ ਵਿੱਚ ਟੈਂਟ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ। ਘਟਨਾ ਸੋਮਵਾਰ ਸਵੇਰ ਦੀ ਹੈ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕੁਝ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ।

Terrible fire broke out in tent warehouse, two women died due to burns in Ghaziabad
ਟੈਂਟ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਝੁਲਸਣ ਨਾਲ ਦੋ ਔਰਤਾਂ ਦੀ ਮੌਤ

By

Published : Jun 12, 2023, 10:29 AM IST

ਨਵੀਂ ਦਿੱਲੀ/ਗਾਜ਼ੀਆਬਾਦ: ਗਾਜ਼ੀਆਬਾਦ ਦੇ ਲੋਨੀ ਸਰਹੱਦੀ ਖੇਤਰ 'ਚ ਸਥਿਤ ਟੈਂਟ ਦੇ ਗੋਦਾਮ 'ਚ ਸੋਮਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ 'ਚ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਜ਼ਿਆਦਾਤਰ ਲੋਕਾਂ ਨੂੰ ਬਚਾ ਲਿਆ ਗਿਆ ਹੈ। ਘਟਨਾ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਟੈਂਟ ਦਾ ਗੋਦਾਮ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ।

ਮੌਕੇ ਉਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ :ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਇਸ ਤੋਂ ਬਾਅਦ ਹੋਰ ਗੱਡੀਆਂ ਵੀ ਮੰਗਵਾਈਆਂ ਗਈਆਂ। ਅੱਗ ਬੁਝਾਉਣ ਦੇ ਯਤਨ ਕੀਤੇ ਗਏ। ਸਥਾਨਕ ਲੋਕਾਂ ਨੇ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਦੌਰਾਨ ਕਾਫੀ ਧੂੰਆਂ ਨਿਕਲ ਰਿਹਾ ਸੀ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਗਏ। ਕਈ ਲੋਕਾਂ ਨੂੰ ਬਚਾ ਲਿਆ ਗਿਆ ਹੈ, ਪਰ ਦੋ ਔਰਤਾਂ ਨੂੰ ਗੰਭੀਰ ਹਾਲਤ 'ਚ ਬਾਹਰ ਕੱਢ ਕੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਗੱਲਬਾਤ ਕਰਦਿਆਂ ਫਾਇਰ ਅਧਿਰਾੀਆਂ ਨੇ ਦੱਸਿਆ ਕਿ ਇੱਕ ਘਰ ਵਿੱਚ ਟੈਂਟ ਦਾ ਗੋਦਾਮ ਬਣਿਆ ਹੋਇਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਸ਼ਾਇਦ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਚੀਫ਼ ਫਾਇਰ ਅਫ਼ਸਰ ਰਾਹੁਲ ਪਾਲ ਦਾ ਕਹਿਣਾ ਹੈ ਕਿ ਦੋਵੇਂ ਔਰਤਾਂ ਟੈਂਟ ਦੇ ਗੋਦਾਮ ਦੇ ਉਪਰਲੇ ਹਿੱਸੇ ਵਿੱਚ ਸਨ, ਜੋ ਬਾਹਰ ਨਹੀਂ ਨਿਕਲ ਸਕੀਆਂ ਅਤੇ ਦਮ ਤੋੜ ਗਈਆਂ।

ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਦਾਖਲ :ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ, ਪਰ ਇਸ ਪੱਖ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਕੀ ਅੱਗ ਲੱਗਣ ਪਿੱਛੇ ਕੋਈ ਹੋਰ ਕਾਰਨ ਹੈ? ਪੁਲਿਸ ਲਈ ਸਭ ਤੋਂ ਵੱਡੀ ਚੁਣੌਤੀ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਸੀ ਤਾਂ ਜੋ ਅੱਗ ਆਸ-ਪਾਸ ਦੇ ਇਲਾਕੇ 'ਚ ਨਾ ਫੈਲੇ। ਚੀਫ਼ ਫਾਇਰ ਅਫ਼ਸਰ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਜਦੋਂ ਇਸ ਨੂੰ ਤੋੜਿਆ ਗਿਆ ਤਾਂ ਉਸ ਦਰਵਾਜ਼ੇ ਦੇ ਹੇਠਾਂ ਇਕ ਮੁਲਾਜ਼ਮ ਵੀ ਦੱਬਿਆ ਹੋਇਆ ਸੀ, ਜੋ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ABOUT THE AUTHOR

...view details