ਪੰਜਾਬ

punjab

ETV Bharat / bharat

ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਟੈਂਟ ਨੂੰ ਲੱਗੀ ਭਿਆਨਕ ਅੱਗ - ਕਾਨੂੰਨ ਰੱਦ ਕੀਤੇ ਜਾ

ਸਿੰਘੂ ਬਾਰਡਰ (Singhu border) ‘ਤੇ ਕਿਸਾਨਾਂ (farmers ) ਦੇ ਟੈਂਟ ਨੂੰ ਭਿਆਨਕ ਅੱਗ ਲੱਗੀ ਹੈ। ਇਸ ਹਾਦਸੇ ਦੇ ਵਿੱਚ ਕਿਸਾਨਾਂ ਦੀ ਟਰਾਲੀ ਸਮੇਤ ਹੋਰ ਵੀ ਬਹੁਤ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ ਗਨੀਮਤ ਰਹੀ ਕਿ ਘਟਨਾ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਸਿੰਘੂ ਬਾਰਡਰ ਤੇ ਕਿਸਾਨਾਂ ਦੇ ਟੈਂਟ ਨੂੰ ਲੱਗੀ ਭਿਆਨਕ ਅੱਗ
ਸਿੰਘੂ ਬਾਰਡਰ ਤੇ ਕਿਸਾਨਾਂ ਦੇ ਟੈਂਟ ਨੂੰ ਲੱਗੀ ਭਿਆਨਕ ਅੱਗ

By

Published : Jul 25, 2021, 6:48 AM IST

ਸੋਨੀਪਤ: ਦਿੱਲੀ ਦੇ ਸਿੰਘੂ ਬਾਰਡਰ 'ਤੇ ਕੇਂਦਰ ਖਿਲਾਫ਼ ਡਟੇ ਕਿਸਾਨਾਂ ਦੇ ਟੈਂਟ ਭਿਆਨਕ ਅੱਗ ਲੱਗੀ ਹੈ। ਇਸ ਅੱਗ ਲੱਗਣ ਦੇ ਕਾਰਨ ਕਿਸਾਨਾਂ ਟਰਾਲੀ ਸਮੇਤ ਹੋਰ ਵੀ ਬਹੁਤ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ।

ਇਸ ਹਾਦਸੇ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਇਕ ਪੁਲਿਸ ਅਧਿਕਾਰੀ ਵੱਲੋਂ ਜਾਨੀ ਨੁਕਸਾਨ ਨਾ ਹੋਣ ਸਬੰਧੀ ਪੁਸ਼ਟੀ ਕੀਤੀ ਗਈ ਹੈ।

ਸਿੰਘੂ ਬਾਰਡਰ ਤੇ ਕਿਸਾਨਾਂ ਦੇ ਟੈਂਟ ਨੂੰ ਲੱਗੀ ਭਿਆਨਕ ਅੱਗ

ਜਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਲਗਾ ਕੇ ਬੈਠੇ ਹਨ।

ਕਿਸਾਨਾਂ ਵੱਲੋਂ ਕੇਂਦਰ ਵੱਲੋਂ ਲਿਆਂਦੇ ਤਿੰਨ ਨਵੇਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਅਤੇ ਇਸਦੇ ਨਾਲ ਹੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਦੀ ਮੰਗ ਕੀਤੀ ਹੈ।

ਸਿੰਘੂ ਬਾਰਡਰ ਤੇ ਕਿਸਾਨਾਂ ਦੇ ਟੈਂਟ ਨੂੰ ਲੱਗੀ ਭਿਆਨਕ ਅੱਗ

ਹਾਲਾਂਕਿ, ਸਰਕਾਰ ਦਾਅਵਾ ਕਰ ਰਹੀ ਹੈ ਕਿ ਕਾਨੂੰਨ ਕਿਸਾਨ ਪੱਖੀ ਹਨ। ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਖੇਤੀ ਕਾਨੂੰਨਾਂ ਨੂੰ ਲੈ ਕੇ ਚਲ ਰਹੇ ਰੁਕਾਵਟ ਨੂੰ ਤੋੜਨ ਵਿਚ ਅਸਫਲ ਰਹੇ ਹਨ।

ਕਿਸਾਨਾਂ ਵੱਲੋਂ ਫਿਰ ਕਾਨੂੰਨਾਂ ਨੂੰ ਲੈਕੇ ਗੱਲਬਾਤ ਕਰਨ ਦੇ ਲਈ ਸਰਕਾਰ ਨੂੰ ਕਿਹਾ ਜਾ ਰਿਹਾ ਹੈ ਜੇ ਗੱਲਬਾਤ ਕਰਨੀ ਹੈ ਤਾਂ ਕਾਨੂੰਨ ਰੱਦ ਕੀਤੇ ਜਾਣ। ਜਦਕਿ ਕੇਂਦਰ ਕਾਨੂੰਨਾਂ ਦੇ ਵੱਖ ਵੱਖ ਪਹਿਲੂਆਂ ਤੇ ਚਰਚਾ ਕਰਨ ਦੇ ਲਈ ਅੜੀ ਹੋਈ ਹੈ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਧਮਕੀ, ਕਿਹਾ ਏਨੇ ਮਹੀਨੇ ਚੱਲੂ ਅੰਦੋਲਨ

ABOUT THE AUTHOR

...view details