ਬਾਰਾਮੂਲਾ:ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਦੋ ਅੱਤਵਾਦੀ ਸਾਥੀਆਂ ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਇੱਕ ਪ੍ਰੈਸ ਬਿਆਨ ਰਾਹੀਂ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜੋ:Love horoscope : ਇਨ੍ਹਾਂ ਰਾਸ਼ੀਆਂ ਦੇ ਲੋਕਾਂ ਨੂੰ ਸਮਾਜ ਵਿੱਚ ਮਿਲੇਗਾ ਪਿਆਰ 'ਤੇ ਸਨਮਾਨ
ਪ੍ਰੈੱਸ ਰਿਲੀਜ਼ 'ਚ ਪੁਲਿਸ ਨੇ ਕਿਹਾ ਹੈ ਕਿ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਸੰਗਠਨ ਦੇ ਦੋ ਅੱਤਵਾਦੀ ਸਹਿਯੋਗੀਆਂ ਨੂੰ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਰੀਲੀਜ਼ ਮੁਤਾਬਕ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਦੀ ਪਛਾਣ ਫਾਰੂਕ ਅਹਿਮਦ ਪਾਰਾ ਅਤੇ ਸਾਇਮਾ ਬਸ਼ੀਰ ਵਜੋਂ ਹੋਈ ਹੈ।
ਬਾਰਾਮੂਲਾ ਪੁਲਿਸ, ਆਰਮੀ ਦੇ 29 ਆਰਆਰ ਅਤੇ 2 ਬੀਐਨ ਐਸਐਸਬੀ ਦੇ ਜਵਾਨ ਇਸ ਆਪਰੇਸ਼ਨ ਵਿੱਚ ਸ਼ਾਮਲ ਸਨ। ਸੁਰੱਖਿਆ ਬਲਾਂ ਨੇ ਬਾਰਾਮੂਲਾ ਪੱਟਨ ਤੋਂ ਦੋ ਅੱਤਵਾਦੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ, ਦੋ ਪਿਸਤੌਲ ਦੇ ਮੈਗਜ਼ੀਨ, ਪਿਸਤੌਲ ਦੇ ਰਾਉਂਡ-ਪੰਜ ਇੰਪ੍ਰੋਵਾਈਜ਼ਡ ਐਕਸਪਲੋਸਿਵ ਯੰਤਰ ਅਤੇ ਇੱਕ ਰਿਮੋਟ ਕੰਟਰੋਲਡ ਇੰਪ੍ਰੋਵਾਈਜ਼ਡ ਐਕਸਪਲੋਸਿਵ ਯੰਤਰ ਜਿਸ ਦਾ ਭਾਰ ਲਗਭਗ 2 ਕਿਲੋ ਹੈ, ਬਰਾਮਦ ਕੀਤਾ ਗਿਆ ਹੈ।
ਪ੍ਰੈੱਸ ਰਿਲੀਜ਼ ਮੁਤਾਬਕ ਗ੍ਰਿਫਤਾਰ ਅੱਤਵਾਦੀ ਸਾਥੀਆਂ ਨੇ ਦੱਸਿਆ ਕਿ ਉਹ ਸਰਗਰਮ ਅੱਤਵਾਦੀ ਆਬਿਦ ਕਯੂਮ ਲੋਨ ਨਾਲ ਮਿਲ ਕੇ ਕੰਮ ਕਰ ਰਹੇ ਸਨ। ਇਸ ਦੇ ਨਾਲ ਹੀ ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਵੀ ਜੁੜਿਆ ਹੋਇਆ ਸੀ। ਪੱਤਣ ਪੁਲੀਸ ਨੇ ਦੋਵਾਂ ਖ਼ਿਲਾਫ਼ ਅਸਲਾ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਅੱਤਵਾਦੀ ਸਾਥੀਆਂ ਤੋਂ ਵੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਐਤਵਾਰ ਨੂੰ ਭਾਰਤੀ ਸੈਨਿਕਾਂ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਐਲਓਸੀ ਦੇ ਪਾਰ 17 ਕਿਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਇਕ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ, ਜਦਕਿ ਦੋ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਜਾਣਕਾਰੀ ਰੱਖਿਆ ਬੁਲਾਰੇ ਨੇ ਦਿੱਤੀ।
ਇਹ ਵੀ ਪੜੋ:DAILY HOROSCOPE : ਅੱਜ ਦੇ ਰਾਸ਼ੀਫਲ ਵਿੱਚ ਜਾਣੋ ਕਿਵੇਂ ਦਾ ਰਹੇਗਾ ਤੁਹਾਡਾ ਰਵੱਈਆ, ਕੀ ਆਸਾਵਾਦੀ ਹੈ ਤੁਹਾਡਾ ਦਿਨ